ਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੀਤੇ 20 ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟਾਂ ਲਈ ਚੇਅਰਮੈਨ ਅਤੇ ਟਰੱਸਟੀ ਨਿਯੁਕਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 25 February, 2025, 01:24 PM

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੀਤੇ 20 ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟਾਂ ਲਈ ਚੇਅਰਮੈਨ ਅਤੇ ਟਰੱਸਟੀ ਨਿਯੁਕਤ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕਰ ਦਿੱਤੇ ਹਨ । ਇਸ ਮੌਕੇ ‘ਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲ ਰਹੇ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਿਯੁਕਤੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੇ ਯੋਗਦਾਨ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਦੀ ਵਿਕਾਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ ।
