Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:47 pm

+91 90915 01313 , +91 90916 01313

punjabbanni@gmail.com
punjabbani@yahoo.com

15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ

15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ

15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ. ਐਸ. ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ. ਐਸ. ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਮੌਕੇ ‘ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ. ਐਸ. ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top