Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:52 am

+91 90915 01313 , +91 90916 01313

punjabbanni@gmail.com
punjabbani@yahoo.com

ਬਰਫ਼ਬਾਰੀ ਦੇ ਵਿਚਕਾਰ 16 ਮਜ਼ਦੂਰ ਬਰਫ਼ ਹੇਠ ਦੱਬ ਗਏ ਸਨ ਨੂੰ ਬਚਾ ਲਿਆ ਗਿਆ

ਬਰਫ਼ਬਾਰੀ ਦੇ ਵਿਚਕਾਰ 16 ਮਜ਼ਦੂਰ ਬਰਫ਼ ਹੇਠ ਦੱਬ ਗਏ ਸਨ ਨੂੰ ਬਚਾ ਲਿਆ ਗਿਆ

ਬਰਫ਼ਬਾਰੀ ਦੇ ਵਿਚਕਾਰ 16 ਮਜ਼ਦੂਰ ਬਰਫ਼ ਹੇਠ ਦੱਬ ਗਏ ਸਨ ਨੂੰ ਬਚਾ ਲਿਆ ਗਿਆ
ਚਮੋਲੀ : ਉੱਤਰਾਖੰਡ ਦੇ ਉੱਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਭਾਰਤ-ਚੀਨ (ਤਿੱਬਤ) ਸਰਹੱਦੀ ਖੇਤਰ ਵਿਚ ਮਾਨਾ ਕੈਂਪ ਦੇ ਨੇੜੇ ਇਕ ਵੱਡਾ ਬਰਫ਼ਬਾਰੀ ਹੋਣ ਕਾਰਨ ਜੋ 16 ਮਜ਼ਦੂਰ ਬਰਫ਼ ਹੇਠ ਦੱਬ ਗਏ ਸਨ ਨੂੰ ਬਚਾ ਲਿਆ ਗਿਆ ਹੈ । ਇਸ ਦੇ ਨਾਲ ਹੀ, ਆਈ. ਟੀ. ਬੀ. ਪੀ. ਅਤੇ ਫ਼ੌਜ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਫ਼ੌਜ ਦੇ ਹਸਪਤਾਲ ਲਿਜਾਇਆ ਗਿਆ, ਇਸ ਦੇ ਨਾਲ ਹੀ ਦਸਿਆ ਜਾ ਰਿਹਾ ਹੈ ਕਿ ਹੋਰ ਵੀ ਕਈ ਮਜ਼ਦੂਰ ਬਰਫ਼ ਹੇਠ ਦੱਬੇ ਹੋ ਸਕਦੇ ਹਨ । ਇਲਾਕੇ ਵਿਚ ਖ਼ਰਾਬ ਮੌਸਮ ਕਾਰਨ ਸੰਚਾਰ ਸੇਵਾਵਾਂ ਠੱਪ ਹੋ ਗਈਆਂ ਹਨ । ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਤਿਵਾੜੀ ਨੇ ਕਿਹਾ ਕਿ ਮਾਨਾ ਅਤੇ ਮਾਨਾ ਦੱਰੇ ਵਿਚਕਾਰ ਬਰਫ਼ ਦੇ ਤੋਦੇ ਹੇਠਾਂ ਮਜ਼ਦੂਰਾਂ ਦੇ ਦੱਬੇ ਹੋਣ ਦੀਆਂ ਰਿਪੋਰਟਾਂ ਹਨ । ਹਵਾਈ ਸੈਨਾ ਤੋਂ ਮਦਦ ਮੰਗੀ ਜਾ ਰਹੀ ਹੈ । ਫ਼ੌਜ ਤੇ ਆਈ. ਟੀ. ਬੀ. ਪੀ. ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ । ਐਨ. ਡੀ. ਆਰ. ਐਫ਼. ਦੀ ਟੀਮ ਨੂੰ ਵੀ ਭੇਜਿਆ ਗਿਆ ਹੈ । ਦਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ 59 ਮਜ਼ਦੂਰ ਫਸ ਗਏ ਸਨ ਜਿਨ੍ਹਾਂ ਵਿਚੋਂ 16 ਨੂੰ ਬਚਾ ਲਿਆ ਗਿਆ ਹੈ ਜਦ ਕਿ 43 ਦੇ ਲੱਗਭਗ ਮਜ਼ਦੂਰ ਅੱਜੇ ਵੀ ਫਸੇ ਹੋਏ ਦਸੇ ਜਾ ਰਹੇ ਹਨ, ਜਿਨ੍ਹਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ । ਦੱਸ ਦੇਈਏ ਕਿ ਇਸ ਹਾਦਸੇ ਦਾ ਸ਼ਿਕਾਰ 57 ਮਜ਼ਦੂਰ ਹੋਏ ਸਨ, ਪਰ 10 ਨੂੰ ਬਚਾ ਲਿਆ ਗਿਆ ਹੈ । ਬਾਕੀ 47 ਦੀ ਭਾਲ ਜਾਰੀ ਹੈ । ਦਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਮੌਕੇ ’ਤੇ ਇੱਕ ਨਿੱਜੀ ਠੇਕੇਦਾਰ ਦੇ ਵੱਡੀ ਗਿਣਤੀ ਵਿੱਚ ਕਾਮੇ ਕੰਮ ਕਰ ਰਹੇ ਸਨ। ਇਹ ਸਾਰੇ ਬੀ. ਆਰ. ਓ. ਦੇ ਇਕਰਾਰਨਾਮੇ ਅਧੀਨ ਕੰਮ ਕਰਨ ਵਾਲੇ ਠੇਕੇਦਾਰ ਦੇ ਵਰਕਰ ਸਨ । ਜਦੋਂ ਬਰਫ਼ ਡਿੱਗੀ ਤਾਂ ਸਾਰੇ ਇਧਰ-ਉਧਰ ਭੱਜਣ ਲੱਗ ਪਏ । ਉਨ੍ਹਾਂ ਵਿੱਚੋਂ ਕੁਝ ਭੱਜਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ 57 ਕਾਮੇ ਬਰਫ਼ ਵਿਚ ਫਸ ਗਏ ।

Advertisement
Advertisement
Advertisement
Advertisement
Scroll to Top