Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਆਫ਼ਤ ਪ੍ਰਬੰਧਨ, ਫਸਟ ਏਡ, ਟ੍ਰੇਨਿੰਗ ਤੋਂ ਬਿਨਾਂ ਕੈਪ ਅਤੇ ਸੰਸਥਾਵਾਂ ਅਧੂਰੇ : ਡਾਇਰੈਕਟਰ ਪ੍ਰਬੰਧਕ

ਆਫ਼ਤ ਪ੍ਰਬੰਧਨ, ਫਸਟ ਏਡ, ਟ੍ਰੇਨਿੰਗ ਤੋਂ ਬਿਨਾਂ ਕੈਪ ਅਤੇ ਸੰਸਥਾਵਾਂ ਅਧੂਰੇ : ਡਾਇਰੈਕਟਰ ਪ੍ਰਬੰਧਕ

ਆਫ਼ਤ ਪ੍ਰਬੰਧਨ, ਫਸਟ ਏਡ, ਟ੍ਰੇਨਿੰਗ ਤੋਂ ਬਿਨਾਂ ਕੈਪ ਅਤੇ ਸੰਸਥਾਵਾਂ ਅਧੂਰੇ : ਡਾਇਰੈਕਟਰ ਪ੍ਰਬੰਧਕ
ਬਨੂੜ (ਪਟਿਆਲਾ ) : ਚਿਤਕਾਰਾ ਯੂਨੀਵਰਸਿਟੀ ਵਿਖੇ ਚਲ ਰਹੇ 7 ਰੋਜ਼ਾ ਐਨ. ਐਸ. ਐਸ. ਕੈਂਪ ਵਿਖੇ ਕਾਕਾ ਰਾਮ ਵਰਮਾ, ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਫਾਇਰ ਸੇਫਟੀ ਟ੍ਰੇਨਰ ਅਤੇ ਭਾਰਤੀਯ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਵਲੋਂ ਦਸਿਆ ਕਿ 1 ਮਾਰਚ ਨੂੰ ਦੁਨੀਆਂ ਵਿੱਚ ਨਾਗਰਿਕ ਸੁਰੱਖਿਆ ਦਿਵਸ਼ ਮਣਾਇਆ ਜਾਂਦਾ ਹੈ । ਇਸ ਵਾਰ, ਅੰਤਰਰਾਸ਼ਟਰੀ ਸਿਵਲ ਡਿਫੈਂਸ ਸੰਸਥਾ ਜਾਨੇਵਾ ਵਲੋਂ ਸਲੋਗਨ ਦਿੱਤਾ ਹੈ ਕਿ ਸਿਵਲ ਡਿਫੈਂਸ ਦੀ ਟ੍ਰੇਨਿੰਗ ਰਾਹੀਂ, ਹਰੇਕ ਆਫ਼ਤ ਸਮੇਂ ਜਾਨੀ ਅਤੇ ਮਾਲੀ ਨੁਕਸਾਨਾਂ ਨੂੰ ਘਟਾਇਆ ਜਾ ਸਕਦਾ ਹੈ ਕਿਉਂਕਿ ਆਫਤ ਪ੍ਰਬੰਧਨ, ਸਿਵਲ ਡਿਫੈਂਸ, ਦੀ ਟ੍ਰੇਨਿੰਗ ਲੈਣ ਵਾਲੇ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਮਦਦਗਾਰ ਫ਼ਰਿਸ਼ਤੇ ਬਣ ਜਾਂਦੇ ਹਨ । ਉਨ੍ਹਾਂ ਨੇ ਦੱਸਿਆ ਕਿ ਆਪਦਾਵਾਂ, ਅਚਾਨਕ ਹੀ ਕੁਦੱਰਤ‌ ਵਲੋਂ ਅਤੇ ਮਨੁੱਖੀ ਗਲਤੀਆਂ, ਆਕੜ ਰਾਹੀਂ ਜੰਗਾਂ, ਆਵਾਜਾਈ ਹਾਦਸਿਆਂ, ਅੱਗਾਂ ਲਗਣ ਗੈਸਾਂ ਲੀਕ ਹੋਣ ਬਿਜਲੀ ਸ਼ਾਟ ਸਰਕਟ ਦੌਰਾਨ ਮਾਨਵਤਾ ਅਤੇ ਪ੍ਰਾਪਰਟੀਆਂ ਦੇ ਨੁਕਸਾਨ ਕਰਦੀਆਂ ਹਨ । ਉਨ੍ਹਾਂ ਨੇ ਦੱਸਿਆ ਕਿ ਮਨੁੱਖੀ ਆਫਤਾਵਾਂ ਨੂੰ ਟਰੇਨਿੰਗ, ਅਭਿਆਸ ਅਤੇ ਮੌਕ ਡਰਿੱਲਾਂ ਰਾਹੀਂ ਰੋਕਿਆ ਜਾ ਸਕਦਾ ਅਤੇ ਕੁਦਰਤੀ ਆਪਦਾਵਾਂ ਦੌਰਾਨ ਜਾਂਨੀ ਮਾਲੀ ਨੁਕਸਾਨਾਂ ਨੂੰ ਘਟਾਇਆ ਜਾ ਸਕਦਾ ਹੈ । ਸਰਕਾਰਾਂ ਦੇ ਹੁਕਮਾਂ ਅਨੁਸਾਰ ਅਤੇ ਇਨਸਾਨੀਅਤ ਨਾਤੇ ਕਾਕਾ ਰਾਮ ਵਰਮਾ ਵਲੋਂ ਵਿਦਿਆਰਥੀਆਂ, ਨੋਜਵਾਨਾਂ ਫੈਕਟਰੀਆਂ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ, ਹਰੇਕ ਘਰ ਪਰਿਵਾਰ ਮੱਹਲੇ ਸੰਸਥਾਵਾਂ ਵਿਖੇ ਪੀੜਤਾਂ ਦੇ ਮਦਦਗਾਰ ਦੋਸਤ ਬਣਾਉਣ ਲਈ ਲਗਾਤਾਰ ਟ੍ਰੇਨਿੰਗ ਦਿੱਤੀ ਜਾਂਦੀ ਹੈ । ਉਨ੍ਹਾਂ ਨੇ ਦੱਸਿਆ ਕਿ ਆਪਦਾਵਾਂ, ਹਾਦਸਿਆਂ, ਘਰੇਲੂ ਘਟਨਾਵਾਂ, ਜੰਗਾਂ ਦੌਰਾਨ, ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਦੀ ਟ੍ਰੇਨਿੰਗ ਲੈਣ ਵਾਲੇ ਨੋਜਵਾਨਾਂ ਅਤੇ ਨਾਗਰਿਕਾਂ ਵਲੋਂ ਪੀੜਤਾਂ ਨੂੰ ਮਰਨ ਤੋਂ ਬਚਾਉਣ ਲਈ ਤੁਰੰਤ ਮੌਕੇ ਤੇ ਆਪਣੇ ਖੇਤਰ ਵਿੱਚ, ਠੀਕ ਫਸਟ ਏਡ ਦੇਣੀ, ਅੱਗਾਂ ਬੁਝਾਉਣ ਲਈ ਪਾਣੀ, ਮਿੱਟੀ, ਅੱਗਾਂ ਨੂੰ ਭੁੱਖਾ ਮਾਰਨਾ, ਅੱਗਾਂ ਦੀਆਂ ਕਿਸਮਾਂ ਅਨੁਸਾਰ ਸਿਲੰਡਰਾਂ ਦੀ ਠੀਕ ਵਰਤੋਂ,‌ ਫੋਨ ਕਰਕੇ ਪੁਲਿਸ ਪ੍ਰਸ਼ਾਸਨ, ਫਾਇਰ ਬ੍ਰਿਗੇਡ, ਐਂਬੂਲੈਂਸਾਂ, ਡਾਕਟਰਾਂ ਨੂੰ ਬਲਾਉਣਾ, ਅਸੈਂਬਲੀ ਪੁਆਇੰਟ ਤੇ ਇਕਠੇ ਹੋਣਾ, ਗਿਣਤੀ ਕਰਨੀ, ਫ਼ਸੇ ਲੋਕਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ ਦੇ ਕਾਰਜ਼, ਸਰਕਾਰੀ ਸਹਾਇਤਾ ਮਿਲਣ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਜਾਂਦੇ ਹਨ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰਬੰਧਕ ਡਾਇਰੈਕਟਰ, ਐਨ ਐਸ ਐਸ ਕੌਆਰਡੀਨੇਟਰ, ਪ੍ਰੋਫ਼ੈਸਰਾਂ ਅਤੇ ਵੰਲਟੀਅਰਾਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਐਨ. ਐਸ. ਐਸ., ਐਨ. ਸੀ. ਸੀ. ਅਤੇ ਖੇਡਾਂ ਦੇ ਟਰੇਨਿੰਗ ਪ੍ਰੋਗਰਾਮਾਂ, ਇਸ ਤਰ੍ਹਾਂ ਦੀ ਟ੍ਰੇਨਿੰਗ ਤੋਂ ਬਿਨਾਂ ਅਧੂਰੇ ਲਗਦੇ ਹਨ। ਸਕੂਲ ਪੱਧਰ ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਲਗਾਤਾਰ ਕਰਵਾਉਣੀਆਂ ਜ਼ਰੂਰੀ ਹਨ ।

Advertisement
Advertisement
Advertisement
Advertisement
Scroll to Top