Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:22 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ

ਦੁਆਰਾ: News ਪ੍ਰਕਾਸ਼ਿਤ :Saturday, 22 July, 2023, 07:20 PM

ਪੰਜਾਬ ਦੇ ਆਂਗਣਵਾੜੀ ਸੈਂਟਰਾਂ ‘ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ

ਚੰਡੀਗੜ੍ਹ, 22 ਜੁਲਾਈ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਪੂਰਵ ਸਕੂਲ ਸਿੱਖਿਆ ਦੀਆਂ ਗਤੀਵਿਧੀਆਂ ਤੋਂ ਉਨ੍ਹਾਂ ਦੇ ਮਾਂ ਬਾਪ ਨੂੰ ਜਾਣੂ ਕਰਵਾਉਣਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (2020), ਫਾਊਂਡੇਸ਼ਨਲ ਲਰਨਿੰਗ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ (2022) ਅਤੇ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਉੱਚ-ਗੁਣਵੱਤਾ ਵਾਲੇ ਈਸੀਸੀਈ ਦੀ ਮਹੱਤਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਾ ਬੱਚਿਆਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ‘ਤੇ ਮਹੱਤਵਪੂਰਨ ਪ੍ਰਭਾਵ ਪੈਂਦਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਦੇ ਮੁੱਢਲੇ 6 ਸਾਲ ੳਸਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਂਗਨਵਾੜੀ ਸੈਂਟਰਾਂ ਵਿਚ ਪ੍ਰੀ-ਸਕੂਲ ਸਿਖਿਆ ਦਿੰਦੇ ਸਮੇਂ ਬੱਚੇ ਦੇ ਸੰਪੂਰਨ ਵਿਕਾਸ ਭਾਵ ਬੌਧਿਕ ਵਿਕਾਸ, ਭਾਸ਼ਾ ਦਾ ਵਿਕਾਸ, ਸਰੀਰਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਰਚਨਾਤਮਕ ਵਿਕਾਸ ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਵਿੱਚ ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਨੂੰ ਮੋਨੀਟਰ ਕਰਨ ਲਈ ਗ੍ਰੋਥ ਮੋਨੀਟਰਿੰਗ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਮਾਪਿਆਂ ਅਤੇ ਸੰਸਥਾ ਮੇਰਕੀ ਫਾਊਂਡੇਸ਼ਨ ਦਾ ਛੋਟੇ ਬੱਚਿਆਂ ਲਈ ਸੁਰੱਖਿਅਤ ਅਤੇ ਪਾਲਣ ਪੋਸ਼ਣ ਲਈ ਸ਼ਲਾਘਾ ਕੀਤੀ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਡਾ. ਮਾਧਵੀ ਕਟਾਰੀਆ ਨੇ ਸੂਬੇ ਵਿੱਚ ਸ਼ੁਰੂਆਤੀ ਬਚਪਨ ਅਤੇ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।



Scroll to Top