Breaking News ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗਕੇਂਦਰੀ ਜਾਂਚ ਏਜੰਸੀ ਈ. ਡੀ. ਭੇਜਿਆ ਫ਼ਿਲਮ ਨਿਰਮਾਤਾ ਗੋਕੁਲਮ ਗੋਪਾਲਨ ਨੂੰ ਨੋਟਿਸਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 27 February, 2025, 03:02 PM

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ
ਕਪੂਰਥਲਾ, 27 ਫਰਵਰੀ : ਸਬ ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਰਾਹੁਲ ਕੁਮਾਰ ਉਰਫ਼ ਕਰਨ ਪੁੱਤਰ ਨਰੇਸ਼ ਕੁਮਾਰ ਵਾਸੀ ਵਾਰਡ ਨੰਬਰ 12 ਨੇ ਲਿਖਤੀ ਇਤਲਾਹ ਥਾਣਾ ਭੁਲੱਥ ਵਿਖੇ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜੋਧਵੀਰ ਸਿੰਘ ਜੋ ਕਿ ਕੋਆਪ੍ਰੇਟਿਵ ਸੁਸਾਇਟੀ ਪਿੰਡ ਬਰਿਆਰ ਵਿਖੇ ਬਤੌਰ ਸੈਕਟਰੀ ਡਿਊਟੀ ਕਰਦਾ ਸੀ, ਜਿਸ ਨੂੰ ਉਸ ਦੇ ਮਹਿਕਮੇ ਦੇ ਵਿਅਕਤੀ ਗੁਰਵਿੰਦਰ ਸਿੰਘ ਐਫ. ਐਸ. ਓ. ਮਾਰਕਫੈੱਡ ਕਪੂਰਥਲਾ ਤੇ ਇੰਸਪੈਕਟਰ ਹਰਪ੍ਰੀਤ ਸਿੰਘ ਟਿੱਬਾ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਰਕੇ ਉਸ ਦੇ ਭਰਾ ਜੋਧਵੀਰ ਸਿੰਘ ਨੇ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜਿ਼ੰਦਗੀ ਖਤਮ ਕਰ ਲਈ, ਰਾਹੁਲ ਕੁਮਾਰ ਦੇ ਬਿਆਨਾਂ `ਤੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ।