Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 8:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ

ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ

ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੇ ਬਕਾਏ ਤੁਰੰਤ ਇੱਕ ਕਿਸ਼ਤ ਵਿੱਚ ਦੇਣ ਦੀ ਮੰਗ
ਪਟਿਆਲਾ: 27 ਫਰਵਰੀ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਆਪਣੇ 6 ਮੈਂਬਰਾਂ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ, ਸ਼ਾਮ ਸੁੰਦਰ, ਜੀ. ਪੀ. ਸਿੰਘ ਅਤੇ ਬਿਮਲ ਕੁਮਾਰ ਚਕੋਤਰਾ ਦੇ ਜਨਮ ਦਿਨ ਕੇਕ ਕੱਟ ਕੇ ਮਨਾਏ ਗਏ । ਇਨ੍ਹਾਂ ਮੁਲਾਜ਼ਮਾ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ । ਇਸ ਮੀਟਿੰਗ ਦੀ ਪ੍ਰਧਾਨਗੀ ਸ਼ਾਮ ਸੁੰਦਰ ਨੇ ਕੀਤੀ । ਮੀਟਿੰਗ ਵਿੱਚ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਉਹ ਪੈਨਸ਼ਨਰਾਂ ਦੇ ਲੰਬਿਤ ਪਏ ਡੀ. ਏ. ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਦੇਵੇ, ਪੈਨਸ਼ਨਰਾਂ ਦੇ ਬਕਾਏ ਦੇਣ ਵਿੱਚ ਆਨਾ ਕਾਨੀ ਕਰਨ ਦੀ ਪ੍ਰਵਿਤੀ ਨੂੰ ਤਿਲਾਂਜ਼ਲੀ ਦੇਵੇ। ਪੈਨਸ਼ਨਰਾਂ ਨੂੰ ਬੁਢਾਪੇ ਵਿੱਚ ਅੰਦੋਲਨ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ ਇਸ ਮੀਟਿੰਗ ਵਿੱਚ ਉਜਾਗਰ ਸਿੰਘ, ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ, ਪਰਮਜੀਤ ਕੌਰ ਸੋਢੀ, ਸ਼ਾਮ ਸੰਦਰ, ਨਰਾਤਾ ਸਿੰਘ ਸਿੱਧੂ, ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਵਜ਼ੀਰ ਸਿੰਘ, ਜੀ. ਪੀ. ਸਿੰਘ, ਬਿਮਲ ਕੁਮਾਰ ਚਕੋਤਰਾ ਸ਼ਾਮਲ ਹੋਏ। ਨਰਾਤਾ ਸਿੰਘ ਸਿੱਧੂ ਦੀ ਪਤਨੀ ਦੇ ਜਲਦੀ ਤੰਦਰੁਸਤ ਹੋਣ ਦੀ ਅਰਦਾਸ ਕੀਤੀ ਗਈ । ਮੀਟਿੰਗ ਵਿੱਚ ਜੀ.ਆਰ.ਕੁਮਰਾ ਦੇ ਛੋਟੇ ਭਰਾ ਪ੍ਰੇਮ ਚੰਦ ਕੁਮਰਾ ਦੇ ਅਚਾਨਕ ਸਵਰਗਵਾਸ ਹੋਣ ‘ਤੇ ਉਸਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਿਆ ਗਿਆ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ ।

Advertisement
Advertisement
Advertisement
Advertisement
Scroll to Top