ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਾਊਂਸਲਿੰਗ ਲਈ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਾਊਂਸਲਿੰਗ ਲਈ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ
ਸੰਗਰੂਰ, 27 ਫਰਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਵਲੰਟੀਅਰ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ । ਇਸ ਸਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਨੇ ਦੱਸਿਆ ਕਿ ਲੋੜ ਅਨੁਸਾਰ ਕਾਊਂਸਲਿੰਗ ਲਈ ਪਿੰਡਾਂ ਦੇ ਨੋਜਵਾਨਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਮਾਹਿਰ ਵਲੰਟੀਅਰਜ਼ ਦੀਆਂ ਸੇਵਾਵਾਂ ਹਾਸਲ ਕਰਨ ਲਈ ਜਿਲ੍ਹਾ ਸੰਗਰੂਰ ਨਾਲ ਸਬੰਧਤ ਵੱਖ-ਵੱਖ ਖੇਤਰਾਂ ਜਿਵੇਂ ਕਿ ਰੱਖਿਆ ਸੈਨਾਵਾਂ, ਮੈਡੀਕਲ, ਬੈਂਕਿੰਗ, ਵਕਾਲਤ, ਸਿਵਿਲ ਸੇਵਾਵਾਂ ਅਤੇ ਸੀ.ਏ ਆਦਿ ਵਿੱਚ ਮਾਹਰ ਵਿਅਕਤੀ ਜੋ ਕਾਊਂਸਲਿੰਗ ਲਈ ਵਲੰਟੀਅਰ ਬਣਨਾ ਚਾਹੁੰਦੇ ਹਨ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਾਣਕਾਰੀ ਇਸ ਦਫਤਰ ਦੇ ਮੋਬਾਇਲ ਨੰਬਰ 7889001416 ਤੇ ਸਾਂਝੀ ਕਰਨ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੇਵਾ ਕੇਂਦਰ, ਡੀ. ਸੀ. ਦਫਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।
