Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਇੰਟਰਨਸਿਪ ਯੋਜਨਾ ਲਈ 12 ਮਾਰਚ ਤੱਕ ਕੀਤਾ ਜਾ ਸਕਦੇ ਅਪਲਾਈ

ਪ੍ਰਧਾਨ ਮੰਤਰੀ ਇੰਟਰਨਸਿਪ ਯੋਜਨਾ ਲਈ 12 ਮਾਰਚ ਤੱਕ ਕੀਤਾ ਜਾ ਸਕਦੇ ਅਪਲਾਈ

ਪ੍ਰਧਾਨ ਮੰਤਰੀ ਇੰਟਰਨਸਿਪ ਯੋਜਨਾ ਲਈ 12 ਮਾਰਚ ਤੱਕ ਕੀਤਾ ਜਾ ਸਕਦੇ ਅਪਲਾਈ
ਪਟਿਆਲਾ, 5 ਮਾਰਚ : ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ। ਜਿਹੜੇ ਉਮੀਦਵਾਰ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ.ਆਈ. ਡਿਪਲੋਮਾ ਅਤੇ ਗ੍ਰੈਜੂਏਸ਼ਨ ਪਾਸ ਕਰ ਚੁੱਕੇ ਹਨ ਅਤੇ 21 ਤੋਂ 24 ਸਾਲ ਦੀ ਉਮਰ ਦੇ ਹਨ, ਉਹ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ ਰਜਿਸਟਰ ਕਰ ਸਕਦੇ ਹਨ । ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਕੁੱਲ 192 ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਜਿਵੇਂ ਅੰਬੂਜਾ ਸੀਮਿੰਟ ਲਿਮਟਿਡ, ਗੁਰੂ ਨਾਨਕ ਦੇਵ ਟੀ. ਪੀ. ਪੀ., ਵਿੱਚ ਨੌਕਰੀ ਦਿੱਤੀ ਗਈ ਹੈ । ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ, ਡਾਬਰ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਜੁਬੀਲੈਂਟ ਫੂਡ ਵਰਕਸ, ਐਚ. ਡੀ. ਐਫ. ਸੀ. ਬੈਂਕ, ਇੰਡੋਸਿੰਧ ਬੈਂਕ ਆਦਿ । ਉਨ੍ਹਾਂ ਇਹ ਵੀ ਦੱਸਿਆ ਕਿ ਇੰਟਰਨਸ਼ਿਪ ਸਕੀਮ ਤਹਿਤ ਉਮੀਦਵਾਰ ਸਿਰਫ਼ ਤਿੰਨ ਕੰਪਨੀਆਂ ਲਈ ਅਪਲਾਈ ਕਰ ਸਕਦਾ ਹੈ । ਇਸ ਸਕੀਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ ਹੈ । ਇੰਟਰਨਸ਼ਿਪ ਸਕੀਮ ਲਈ ਉਮੀਦਵਾਰ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਹੀਂ ਹੋਣਾ ਚਾਹੀਦਾ ਅਤੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ । ਇਸ ਸਕੀਮ ਰਾਹੀਂ ਹਰੇਕ ਉਮੀਦਵਾਰ ਨੂੰ 5 ਹਜ਼ਾਰ ਰੁਪਏ ਅਤੇ 6 ਹਜ਼ਾਰ ਰੁਪਏ ਮਹੀਨਾ ਭੱਤਾ ਮਿਲੇਗਾ । ਇਸ ਸਕੀਮ ਅਧੀਨ ਕੋਰਸ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਬੀਮਾ ਕਵਰੇਜ ਵੀ ਪ੍ਰਦਾਨ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top