Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ : ਡਿਪਟੀ ਕਮਿਸ਼ਨਰ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ : ਡਿਪਟੀ ਕਮਿਸ਼ਨਰ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ : ਡਿਪਟੀ ਕਮਿਸ਼ਨਰ
ਸੰਗਰੂਰ, 5 ਮਾਰਚ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ. ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨ-ਲਾਈਨ ਤਸਦੀਕ ਕਰਨਗੇ, ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ. ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ. ਸੀ., ਬੀ. ਸੀ./ਓ. ਬੀ. ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਿਊ. ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ. ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ । ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ. ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ । ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ. ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ. ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ ।

Advertisement
Advertisement
Advertisement
Advertisement
Scroll to Top