ਕਿਸਾਨਾਂ ਨੇ ਘੇਰਿਆ ਪਟਿਆਲਾ ਡੀ. ਸੀ. ਦਫ਼ਤਰ : ਸਮੁਚੇ ਦਿਨ ਰਖੀ ਭੁੱਖ ਹੜਤਾਲ

ਕਿਸਾਨਾਂ ਨੇ ਘੇਰਿਆ ਪਟਿਆਲਾ ਡੀ. ਸੀ. ਦਫ਼ਤਰ : ਸਮੁਚੇ ਦਿਨ ਰਖੀ ਭੁੱਖ ਹੜਤਾਲ
– ਕੇਂਦਰ ਅਤੇ ਸੂਬਾ ਦੋਵੇ ਸਰਕਾਰ ਕਿਸਾਨਾਂ ‘ਤੇ ਤਸੱਦਦ ਕਰ ਰਹੀਆਂ ਹਨ
– ਜੇਕਰ ਡਲੇਵਾਲ ਨੂੰ ਕੁੱਝ ਹੋਇਆ ਤਾਂ ਕਿਸਾਨ ਸਾਰਾ ਪੰਜਾਬ ਤੇ ਦੇਸ਼ ਜਾਮ ਕਰਨਗੇ
ਪਟਿਆਲਾ : ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਡਲੇਵਾਲ ਦੇ ਮਰਨ ਵਰਤ ਦੇ ਹੱਕ ਵਿਚ ਅੱਜ ਸੈਂਕੜੇ ਕਿਸਾਨਾ ਨੇ ਪਟਿਆਲਾ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਅਤੇ 100 ਕਿਸਾਨਾਂ ਨੇ ਪੂਰਾ ਦਿਨ ਭੁੱਖ ਹੜਤਾਲ ਰੱਖੀ । ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ’ਤੇ ਤਸੱਦਦ ਕਰ ਰਹੀਆਂ ਹਨ, ਜੇਕਰ ਡਲੇਵਾਲ ਨੂੰ ਕੁੱਝ ਹੋਇਆ ਤਾਂ ਕਿਸਾਨ ਸਾਰਾ ਪੰਜਾਬ ਜਾਮ ਕਰ ਦੇਣਗੇ ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਡੀ. ਸੀ. ਦਫਤਰ ਪਟਿਆਲਾ ਵਿਖੇ 100 ਕਿਸਾਨਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ । ਕਿਸਾਨ ਨੇਤਾ ਜ਼ੋਰਾਵਰ ਸਿੰਘ ਬਲਬੇੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜੀ ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਮਰਨ ਵਰਤ ਸ਼ੁਰੂ ਕੀਤਿਆਂ 100 ਦਿਨ ਹੋ ਗਏ ਹਨ। ਆਪਣੇ ਆਗੂ ਦੀ ਇਹ ਵੱਡੀ ਕੁਰਬਾਨੀ ਨੂੰ ਦੇਖਦਿਆਂ ਅੱਜ ਸੰਸਾਰ ਭਰ ਦੇ ਕਿਸਾਨਾਂ ਨੇ ਡੀ. ਸੀ. ਦਫ਼ਤਰਾਂ ਸਾਹਮਣੇ 100 ਤੋਂ ਵੱਧ ਕਿਸਾਨਾਂ ਨੇ ਸਵੇਰ 9 ਵਜੇ ਸ਼ਾਮ 6 ਵਜੇ ਤੱਕ ਭੁੱਖ ਹੜਤਾਲ ਰੱਖ ਕੇ ਆਪਣੇ ਆਗੂ ਦਾ ਹੋਂਸਲਾ ਵਧਾਇਆ ।
ਉਨਾ ਦੱਸਿਆ ਕਿ ਕੇਂਦਰ ਦੀ ਸਰਕਾਰ ਲਈ ਇਹ ਭੁੱਖ ਹੜਤਾਲ ਇਕ ਸੰਕੇਤ ਹੈ, ਜੇਕਰ ਕੇਂਦਰ ਸਰਕਾਰ ਦੁਆਰਾ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਅਤੇ ਜੇਕਰ ਮਰਨ ਵਰਤ ਤੇ ਬੈਠਿਆਂ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਕੁੱਝ ਹੁੰਦਾ ਹੈ ਤਾਂ ਪਿੰਡ ਪਿੰਡ ਹਰ ਕਿਸਾਨ ਡੱਲੇਵਾਲ ਬਣ ਕੇ ਸਰਕਾਰ ਖ਼ਿਲਾਫ਼ ਮਰਨ ਵਰਤ ਸ਼ੁਰੂ ਕਰੇਗਾ, ਇਸ ਲਈ ਇਹੋ ਜਿਹੇ ਹਾਲਾਤ ਵਾਪਰਨ ਤੋਂ ਪਹਿਲਾਂ ਸਰਕਾਰ ਤੁਰੰਤ ਪ੍ਰਭਾਵ ਨਾਲ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ । ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਨੂਰਖੇੜੀਆਂ, ਜ਼ਿਲ੍ਹਾ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਕਾਮੀ ਕਲਾਂ, ਬਖਸ਼ੀਸ਼ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਭੁਪਿੰਦਰ ਸਿੰਘ ਰਾਠੀਆਂ ਜਨਰਲ ਸਕੱਤਰ ਬਲਾਕ ਸਨੌਰ, ਸੰਤੋਖ ਸਿੰਘ ਰਾਏਪੁਰ, ਜਸਵੀਰ ਸਿੰਘ ਚੰਦੂਆਂ, ਗੁਰਮੀਤ ਸਿੰਘ ਟਹਿਲਪੁਰਾ, ਬਲਜਿੰਦਰ ਸਿੰਘ ਕਾਮੀ ਕਲਾਂ, ਟਹਿਲ ਸਿੰਘ ਜਲਾਲਪੁਰ, ਦੇਵੀ ਦਿਆਲ ਕਾਮੀ ਕਲਾਂ, ਮੱਖਣ ਸਿੰਘ, ਅਮਨਦੀਪ ਸਿੰਘ ਸੀਲ, ਜਰਨੈਲ ਸਿੰਘ ਮੰਜੋਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਸਨ ।
ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਕਿਸਾਨ ਆਗੂਆਂ ਤੇ ਛਾਪੇਮਾਰੀ ਦੀ ਸਖਤ ਸਬਦਾ ਵਿੱਚ ਨਿਖੇਧੀ ਕੀਤੀ
ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਤਿੰਨ ਮੈਂਬਰੀ ਕਮੇਟੀ ਦੀ ਹੰਗਾਮੀ ਮੀਟਿੰਗ ਸਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਤੋਂ ਬਾਅਦ ਦਿਲਬਾਗ ਸਿੰਘ ਹਰੀਗੜ੍ਹ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਲਨੇ ਕਿਹਾ ਜੋ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਡੱਕਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਦੀ ਹੈ ਅਤੇ ਕਿਹਾ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਬਿਨਾਂ ਸਰਤ ਰਿਹਾਅ ਕੀਤਾ ਜਾਵੇ ਤੇ ਰੋਸ ਮੁਜਾਰੇ ਕਰਨ ਲਈ ਚੰਡੀਗੜ੍ਹ ਵਿੱਚ ਥਾਂ ਦਿੱਤੀ ਜਾਵੇ ਅਤੇ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸੇ ਤਰ੍ਹਾਂ ਦਾ ਰਵੱਈਆ ਅਪਣਾਉਂਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ ।
