Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ

ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ

ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ
ਹਰਿਆਣਾ : ਪੰਜਾਬ ਦੇ ਗੁਆਂਢੀ ਮੁਲਕ ਹਰਿਆਣਾ ਵਿਖੇ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ਹੈ, ਜਦੋਂ ਕਿ ਮਹਿਲਾ ਪਟਵਾਰੀ ਦਾ ਨਿੱਜੀ ਸਹਾਇਕ ਮੌਕੇ ਤੋਂ ਫਰਾਰ ਹੋ ਗਿਆ। ਦੱਸਣਯੋਗ ਹੈ ਕਿ ਉਕਤ ਫੜੋ ਫੜੀ ਹਰਿਆਣਾ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ `ਤੇ ਵਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਨੱਂਥ ਪਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ, ਉਥੇ ਹੀ ਅੰਬਾਲਾ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਵਿਰੁੱਧ ਸਿ਼ਕਾਇਤ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਹੋਇਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਾਣਕਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਸਿ਼ਕਾਇਤ ਕੀਤੀ ਸੀ ਕਿ ਮਹਿਲਾ ਪਟਵਾਰੀ ਰੀਨਾ ਅਤੇ ਉਸ ਦਾ ਨਿੱਜੀ ਸਹਾਇਕ ਸ਼ੰਮੀ ਜ਼ਮੀਨ ਤਬਦੀਲ ਕਰਨ ਲਈ 50,000 ਰੁਪਏ ਦੀ ਰਿਸ਼ਵਤ ਮੰਗ ਰਹੇ ਸਨ, ਜਦੋਂ ਸਿਕਾਇਤਕਰਤਾ ਇਸ ਮਾਮਲੇ ਵਿੱਚ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਮਹਿਲਾ ਪਟਵਾਰੀ ਰੀਨਾ ਦੇਵੀ ਨੇ ਪੈਸੇ ਦਰਾਜ਼ ਵਿੱਚ ਰੱਖ ਲਏ ਅਤੇ ਉਸੇ ਸਮੇਂ ਟੀਮ ਨੇ ਮਹਿਲਾ ਪਟਵਾਰੀ ਨੂੰ ਰੰਗੇ ਹੱਥੀਂ ਫੜ੍ਹ ਲਿਆ, ਜਦੋਂ ਕਿ ਨਿੱਜੀ ਸਹਾਇਕ ਸ਼ੰਮੀ ਮੌਕੇ ਤੋਂ ਭੱਜ ਗਿਆ । ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਫਿਲਹਾਲ, ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ । ਇਸ ਮਾਮਲੇ ਵਿੱਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਜ਼ਮੀਨ ਦਾ ਤਬਾਦਲਾ ਕਰਵਾਉਣ ਲਈ ਮਹਿਲਾ ਪਟਵਾਰੀ ਰੀਨਾ ਦੇਵੀ ਅਤੇ ਉਸ ਦੇ ਸਹਾਇਕ ਸ਼ੰਮੀ ਨੂੰ ਮਿਲਿਆ ਸੀ, ਉਨ੍ਹਾਂ ਨੇ ਉਸ ਨੂੰ ਲਗਭਗ ਦੋ ਮਹੀਨਿਆਂ ਤਕ ਕੋਈ ਰਾਹ ਨਹੀਂ ਦਿੱਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ 50 ਹਜ਼ਾਰ ਰੁ. ਦੀ ਮੰਗ ਕੀਤੀ । ਇਸ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਇਸ ਤੋਂ ਬਾਅਦ ਜਦੋਂ ਉਹ ਪੈਸੇ ਲੈ ਕੇ ਮਹਿਲਾ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ।

Advertisement
Advertisement
Advertisement
Advertisement
Scroll to Top