Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਚਾਨਕ ਪੁੱਜੇ ਤ੍ਰਿਪੜੀ ਸਕੂਲ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਚਾਨਕ ਪੁੱਜੇ ਤ੍ਰਿਪੜੀ ਸਕੂਲ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਚਾਨਕ ਪੁੱਜੇ ਤ੍ਰਿਪੜੀ ਸਕੂਲ
-ਇਮਤਿਹਾਨਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
-ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ‘ਚ ਵੀ ਹਿੱਸਾ ਲੈਣ : ਡਾ. ਪ੍ਰੀਤੀ ਯਾਦਵ
-ਮਿਡ ਡੇਅ ਮੀਲ ਖਾਣੇ ਦੀ ਕੀਤੀ ਚੈਕਿੰਗ
ਪਟਿਆਲਾ, 6 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਅਚਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਵਿਖੇ ਪੁੱਜੇ ਤੇ ਸਕੂਲ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕੰਪਿਊਟਰ ਲੈਬ, ਸਕੂਲ ਵਿੱਚ ਚੱਲ ਰਹੇ ਇਮਤਿਹਾਨਾਂ ਵਾਲੇ ਕਮਰਿਆਂ ਦਾ ਜਾਇਜ਼ਾ ਲੈਣ ਸਮੇਤ ਵਿਦਿਆਰਥੀਆਂ ਲਈ ਬਣੇ ਮਿਡ ਡੇਅ ਮੀਲ ਖਾਣੇ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਬਾਰੇ ਫੀਡ ਬੈਕ ਹਾਸਲ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਭਵਿੱਖੀ ਯੋਜਨਾ ਸਬੰਧੀ ਗੱਲਬਾਤ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਨਰਿੰਦਰ ਕੁਮਾਰ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਕੂਲ ਪ੍ਰਿੰਸੀਪਲ ਨੂੰ ਈਟ ਰਾਈਟ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਸਕੂਲ ਵਿੱਚ ਬਣੀ ਕੰਟੀਨ ਅੰਦਰ ਖਾਣ ਦੀਆਂ ਵਸਤਾਂ ਦਾ ਮਿਆਰ ਚੈਕ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਸਕੂਲਾਂ ‘ਚ ਪੜਦੇ ਇਹ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ, ਇਸ ਲਈ ਚੰਗੀ ਸਿੱਖਿਆ ਦੇ ਨਾਲ ਨਾਲ, ਚੰਗਾ ਖਾਣਾ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਇਨ੍ਹਾਂ ਦੇ ਰੋਜ਼ਾਨਾ ਦੇ ਜੀਵਨ ਦਾ ਹਿੱਸਾ ਹੋਣੀਆਂ ਚਾਹੀਦੀਆਂ ਹਨ । ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇ ਜੀਵਨ ‘ਚ ਅਧਿਆਪਕ ਦੀ ਵੱਡੀ ਭੂਮਿਕਾ ਹੁੰਦੀ ਹੈ, ਇਸ ਲਈ ਅਧਿਆਪਕ ਸਿੱਖਿਆ ਦੇ ਨਾਲ ਨਾਲ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਕੇਂਦਰਿਤ ਕਰਨ । ਇਸ ਦੌਰਾਨ ਇਮਤਿਹਾਨ ਦੇ ਕੇ ਆਏ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਵਿਦਿਆਰਥੀਆਂ ਪਾਸੋਂ ਭਵਿੱਖ ਦੀਆਂ ਯੋਜਨਾ ਬਾਰੇ ਪੁੱਛਿਆ ਤਾਂ ਵਿਦਿਆਰਥੀਆਂ ਵੱਲੋਂ ਡਾਕਟਰ, ਪੁਲਿਸ ਤੇ ਟੀਚਰ ਬਣਨ ਦੀ ਇੱਛਾ ਜਾਹਰ ਕੀਤੀ ਗਈ । ਡਾ. ਪ੍ਰੀਤੀ ਯਾਦਵ ਨੇ ਆਪਣੇ ਟੀਚੇ ਪੂਰੇ ਕਰਨ ਲਈ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top