Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨੇ ਮੱਥਾ ਟੇਕਿਆ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨੇ ਮੱਥਾ ਟੇਕਿਆ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨੇ ਮੱਥਾ ਟੇਕਿਆ
ਸੰਗਤਾਂ ਵੱਲੋਂ ਪੰਗਤ-ਸੰਗਤ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ, ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਇਤਿਹਾਸ
ਅਜੌਕੀ ਪੀੜ੍ਹੀ ਗੁਰਮਤਿ ਸੱਭਿਆਚਾਰ ਦਾ ਧਾਰਨੀ ਹੋਵੇ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਪਟਿਆਲਾ 4 ਮਾਰਚ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ । ਗੁਰੂ ਦਰਬਾਰ ਵਿਚ ਨਤਮਸਤਕ ਹੋਣ ਪੁੱਜੀ ਸੰਗਤ ਨੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਸਰਵਣ ਦਾ ਆਨੰਦ ਮਾਣਿਆ, ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਤੜਕਸਵੇਰੇ ਕਵਾੜ੍ਹ ਖੁੱਲਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ਗੁਰਦਿਆਲ ਸਿੰਘ ਸਨੌਰ ਢਾਡੀ ਜਥਾ, ਗੁਰਪਿਆਰ ਸਿੰਘ ਜੌਹਰ, ਸੁਖਜਿੰਦਰ ਸਿੰਘ ਚੰਗਿਆੜਾ, ਜਸਵੀਰ ਸਿੰਘ ਬਹਾਦਰਗੜ੍ਹ, ਭੂਰਾ ਸਿੰਘ ਸੰਗਰੂਰ, ਬੀਬੀਆਂ ਦੇ ਕਵੀਸ਼ਰੀ ਜਥੇ ’ਚ ਭਜਨ ਸਿੰਘ ਭੈਣੀ ਵਾਲਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਗੁਰਬਾਣੀ ਦਾ ਕੇਂਦਰ ਬਿੰਦੂ ਮਨੁੱਖ ਨੂੰ ਸਚਿਆਰ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਦੀ ਹਰ ਸਮੱਸਿਆ ਦਾ ਹੱਲ ਧਾਰਮਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਮੌਜੂਦ ਹੈ ਇਸ ਕਰਕੇ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦਾ ਮਾਰਗ ਦਰਸ਼ਨ ਕੀਤਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਗੁਰਮਤਿ ਸੱਭਿਆਚਾਰ ਦਾ ਧਾਰਨੀ ਹੋਣ ਦੀ ਲੋੜ ਹੈ ਤਾਂ ਹੀ ਸਮਾਜਕ ਅਲਾਮਤਾਂ ਦੀ ਜੜ ਪੁੱਟੀ ਜਾ ਸਕਦੀ ਹੈ । ਇਸ ਦੌਰਾਨ ਉਨ੍ਹਾਂ ਰਿਸ਼ੀਕੇਸ਼ ਵਿਚ ਵਾਪਰੀ ਘਟਨਾ ਦੀ ਜੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਦਬਾਉਣ ਲਈ ਇਕ ਤਬਕੇ ਵੱਲੋ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਨਾਬਰਦਾਸ਼ਤਯੋਗ ਹਨ । ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਕਰਨੀ ਅਤੇ ਦਸਤਾਰੀ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਉਥੇ ਦੇ ਪ੍ਰਸ਼ਾਸਨ ਤੇ ਸਰਕਾਰ ਨੂੰ ਕਾਰਵਾਈ ਲਈ ਅੱਗੇ ਆਉਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਅਜਿਹੀਆਂ ਘਟਨਾਵਾਂ ਸਮਾਜ ਲਈ ਵਾਜਿਬ ਨਹੀਂ ਹਨ ਭਾਵੇਂ ਕੁੱਟਮਾਰ ਦੀ ਵਜਾ ਰੰਜਿਸ਼ ਕੁਝ ਵੀ ਰਹੀ ਹੋਵੇ, ਪ੍ਰੰਤੂ ਘੱਟ ਗਿਣਤੀਆਂ ’ਤੇ ਕੀਤੇ ਜਾ ਰਹੇ ਅਜਿਹੇ ਹਮਲੇ ਘਾਤਕ ਹਨ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੰਚਮੀ ਦੇ ਦਿਹਾੜੇ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਨਿਰੰਤਰ ਸਮਾਗਮਾਂ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਪ੍ਰਧਾਨ ਦਲਿਤ ਫਰੰਟ ਜੋਗਿੰਦਰ ਸਿੰਘ ਪੰਛੀ, ਸਹਾਇਕ ਪ੍ਰੋਫੈਸਰ ਗੁਰਤੇਜ ਸਿੰਘ ਠੀਕਰੀਵਾਲ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਜਸਵੀਰ ਸਿੰਘ ਐਮ. ਏ., ਪਰਵਿੰਦਰ ਸਿੰਘ ਰਿਓਂਦ, ਭਾਈ ਅਵਤਾਰ ਸਿੰਘ ਬੱਲਪੁਰ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top