Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਿਆ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਿਆ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਿਆ
ਸੰਗਰੂਰ, 5 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ
ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਹੋਰ ਅਧਿਕਾਰੀਆਂ ਨੂੰ ਰਜਿਸਟਰੀ ਦੀ ਜਿੰਮੇਵਾਰੀ ਸੌਂਪੀ ਹੈ । ਇਸ ਸਬੰਧੀ ਜਾਰੀ ਕੀਤੇ ਦਫ਼ਤਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿਖੇ ਰਜਿਸਟਰੇਸ਼ਨ ਦਾ ਕੰਮ ਨਹੀਂ ਹੋ ਰਿਹਾ ਜਦ ਕਿ ਆਮ ਜਨਤਾ ਵੱਲੋਂ ਆਪਣਾ ਰਜਿਸਟਰੇਸ਼ਨ ਦਾ ਕੰਮ ਕਰਵਾਉਣ ਲਈ ਅਪੁਆਇੰਟਮੈਂਟਸ ਲਈਆਂ ਜਾ ਰਹੀਆਂ ਹਨ, ਇਸ ਲਈ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਸ਼੍ਰੀ ਸੰਦੀਪ ਰਿਸ਼ੀ ਨੇ ਰਜਿਸਟਰਾਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਹੋਣ ਦੇ ਨਾਤੇ ਪੰਜਾਬ ਰਜਿਸਟਰੇਸ਼ਨਸ ਐਕਟ 1908 ਦੀ ਧਾਰਾ 12 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰ ਦੇ ਦਿੱਤਾ ਹੈ । ਹੁਕਮਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਧੂਰੀ ਵੱਲੋ ਸਬ ਰਜਿਸਟਰਾਰ ਧੂਰੀ, ਉਪ ਮੰਡਲ ਮੈਜਿਸਟਰੇਟ ਸੰਗਰੂਰ ਵੱਲੋ ਸਬ ਰਜਿਸਟਰਾਰ ਸੰਗਰੂਰ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਵੱਲੋ ਸਬ ਰਜਿਸਟਰਾਰ ਦਿੜ੍ਹਬਾ, ਉਪ ਮੰਡਲ ਮੈਜਿਸਟਰੇਟ ਸੁਨਾਮ ਵੱਲੋ ਸਬ ਰਜਿਸਟਰਾਰ ਸੁਨਾਮ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵੱਲੋ ਸਬ ਰਜਿਸਟਰਾਰ ਭਵਾਨੀਗੜ੍ਹ, ਉਪ ਮੰਡਲ ਮੈਜਿਸਟਰੇਟ ਲਹਿਰਾ ਵੱਲੋ ਸਬ ਰਜਿਸਟਰਾਰ ਲਹਿਰਾ, ਮੁੱਖ ਮੰਤਰੀ ਫੀਲਡ ਅਫਸਰ ਸੰਗਰੂਰ ਵੱਲੋਂ ਜੁਆਇੰਟ ਸਬ-ਰਜਿਸਟਰਾਰ ਚੀਮਾ, ਵਧੀਕ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਸੰਗਰੂਰ ਵੱਲੋ ਜੁਆਇੰਟ ਸਬ ਰਜਿਸਟਰਾਰ ਸ਼ੇਰਪੁਰ, ਬਲਵਿੰਦਰ ਅੱਤਰੀ ਸੁਪਰਡੈਂਟ (ਮਾਲ), ਦਫਤਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸਬ ਰਜਿਸਟਰਾਰ ਮੂਨਕ, ਧਰਮਿੰਦਰ ਸਿੰਘ ਕਾਨੂੰਗੋ (ਅਗਰੇਰੀਅਨ) ਡੀ. ਸੀ. ਦਫਤਰ ਸੰਗਰੂਰ ਨੂੰ ਜੁਆਇੰਟ ਸਬ ਰਜਿਸਟਰਾਰ ਲੋਂਗੋਵਾਲ ਅਤੇ ਸਵਰਨ ਸਿੰਘ ਫੀਲਡ ਕਾਨੂੰਗੋ, ਹਲਕਾ ਛਾਜਲੀ, ਤਹਿਸੀਲ ਸੁਨਾਮ ਨੂੰ ਜੁਆਇੰਟ ਸਬ ਰਜਿਸਟਰਾਰ ਖਨੌਰੀ ਵਿਖੇ ਰਜਿਸਟ੍ਰੇਸ਼ਨ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ ।

Advertisement
Advertisement
Advertisement
Advertisement
Scroll to Top