Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਪਟਿਆਲਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ ‘ਜਮਾਬੰਦੀ’ ਰਿਕਾਰਡ ਵਿੱਚ ਸੋਧ ਕਰਨ ਲਈ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top