Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:49 am

+91 90915 01313 , +91 90916 01313

punjabbanni@gmail.com
punjabbani@yahoo.com

ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਕੰਨੜ ਫਿ਼ਲਮ ਅਭਿਨੇਤਰੀ ਰਣਿਆ ਰਾਓ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਦੋਸ਼ `ਚ ਗ੍ਰਿਫ਼ਤਾਰ

ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਕੰਨੜ ਫਿ਼ਲਮ ਅਭਿਨੇਤਰੀ ਰਣਿਆ ਰਾਓ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਦੋਸ਼ `ਚ ਗ੍ਰਿਫ਼ਤਾਰ

ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਕੰਨੜ ਫਿ਼ਲਮ ਅਭਿਨੇਤਰੀ ਰਣਿਆ ਰਾਓ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਦੋਸ਼ `ਚ ਗ੍ਰਿਫ਼ਤਾਰ
ਬੈਂਗਲੁਰੂ : ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਕੰਨੜ ਫਿ਼ਲਮ ਅਭਿਨੇਤਰੀ ਰਣਿਆ ਰਾਓ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਦੋਸ਼ `ਚ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਕੰਨੜ ਫਿ਼ਲਮ ਅਭਿਨੇਤਰੀ ਰਣਿਆ ਰਾਓ 14.80 ਕਿਲੋ ਸੋਨਾ ਲੈ ਕੇ ਆਈ ਸੀ । ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਰਣਿਆ ਦੁਬਈ ਤੋਂ ਸੰਚਾਲਿਤ ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ `ਚ ਸਰਗਰਮ ਹੈ । 33 ਸਾਲ ਦੀ ਰਣਿਆ ਰਾਓ ਲਗਾਤਾਰ ਦੁਬਈ ਦੀ ਯਾਤਰਾ ਕਰ ਰਹੀ ਸੀ । ਉਹ ਪਿਛਲੇ 15 ਦਿਨਾਂ ਵਿੱਚ ਚਾਰ ਵਾਰ ਦੁਬਈ ਗਈ ਸੀ । ਉਹ ਇਕ ਸੋਨੇ ਦਾ ਵੱਡਾ ਹਿੱਸਾ ਪਾ ਕੇ ਅਤੇ ਸੋਨੇ ਦੀਆਂ ਛੜਾਂ ਨੂੰ ਕੱਪੜਿਆਂ ਵਿਚ ਲੁਕਾ ਕੇ ਸੋਨੇ ਦੀ ਤਸਕਰੀ ਕਰ ਰਹੀ ਸੀ । ਜਾਂਚ ਤੋਂ ਪਤਾ ਲੱਗਾ ਹੈ ਕਿ ਏਅਰਪੋਰਟ ਪਹੁੰਚਣ `ਤੇ ਰਣੀਆ ਆਪਣੇ ਆਪ ਨੂੰ ਡੀ. ਜੀ. ਪੀ. ਦੀ ਧੀ ਹੋਣ ਦਾ ਦਾਅਵਾ ਕਰਦੇ ਹੋਏ ਸਥਾਨਕ ਪੁਲਸ ਵਾਲਿਆਂ ਨੂੰ ਆਪਣੇ ਘਰ ਤੱਕ ਸੁਰੱਖਿਆ ਦੇਣ ਲਈ ਬੁਲਾਉਂਦੀ ਸੀ । ਡੀ. ਆਰ. ਆਈ. ਇਸ ਗੱਲ ਦੀ ਵੀ ਜਾਂਚ ਕਰ ਰਿਹਾ ਹੈ ਕਿ ਕੀ ਕੋਈ ਅਧਿਕਾਰੀ/ਕਰਮਚਾਰੀ ਇਸ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਤਾਂ ਨਹੀਂ । ਗ੍ਰਿਫ਼ਤਾਰੀ ਤੋਂ ਬਾਅਦ ਰਣਿਆ ਨੂੰ ਕ੍ਰਿਮੀਨਲ ਓਫੈਂਸ ਕੋਰਟ `ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ `ਚ ਭੇਜ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top