Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦਾ ਸਨਮਾਨ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦਾ ਸਨਮਾਨ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦਾ ਸਨਮਾਨ
ਪਟਿਆਲਾ, 5 ਮਾਰਚ () : ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨਰਿੰਦਰਪਾਲ ਸਿੰਘ ਨੇ ਅੱਜ ਜਿ਼ਲਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਬਣੇ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਦਾ ਪ੍ਰਧਾਨ ਬਣਨ ਤੇ ਸਨਮਾਨਤ ਕੀਤਾ। ਇਸ ਮੌਕੇ ਨਰਿੰਦਰਪਾਲ ਸਿੰਘ ਨੇ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਵਲੋਂ ਵਕਾਲਤ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸਰਦਾਰ ਟਿਵਾਣਾ ਨੇ ਜਿ਼ੰਦਗੀ ਵਿਚ ਹਮੇਸ਼ਾਂ ਹੀ ਇਨਸਾਨੀਅਤ ਨੂੰ ਪਹਿਲ ਦਿੱਤੀ ਹੈ ਤੇ ਕਈ ਵਿਅਕਤੀਆਂ ਦੇ ਕੇਸਾਂ ਵਿਚ ਖੁਦ ਮਦਦ ਦੇ ਤੌਰ ਤੇ ਮੁਫ਼ਤ ਵਿਚ ਕੇਸ ਲੜੇ ਹਨ, ਜਿਸ ਸਦਕਾ ਉਨ੍ਹਾਂ ਨੂੰ ਕੇਸਾਂ ਵਿਚ ਕੋਰਟ ਰਾਹੀਂ ਇਨਸਾਫ ਮਿਲਿਆ ਹੈ। ਇਸ ਮੌਕੇ ਜਿ਼ਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਦਾ ਦਫ਼ਤਰ ਵਿਖੇ ਪਹੁੰਚ ਕੇ ਮੁਲਾਕਾਤ ਕਰਨ ਅਤੇ ਉਨ੍ਹਾਂ ਵਲੋਂ ਆਪ ਪਾਰਟੀ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ । ਐਡਵੋਕੇਟ ਟਿਵਾਣਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਵਿਚ ਤਜ਼ਰਬੇਕਾਰ ਵਿਅਕਤੀਆਂ ਦੀ ਲੋੜ ਜ਼ਰੂਰ ਹੁੰਦੀ ਹੈ ਤੇ ਨਰਿੰਦਰਪਾਲ ਸਿੰਘ ਦੇ ਜਿ਼ੰਦਗੀ ਦੇ ਤਜ਼ਰਬਿਆਂ ਨਾਲ ਆਪ ਪਾਰਟੀ ਨੂੰ ਵੀ ਫਾਇਦਾ ਮਿਲ ਰਿਹਾ ਹੈ ਜੋ ਕਿ ਬਹੁਤ ਹੀ ਵਧੀਆ ਹੈ। ਇਸ ਮੌਕੇ ਨਰਿੰਦਰਪਾਲ ਸਿੰਘ ਨੇ ਪ੍ਰਧਾਨ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top