Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਅਚਨਚੇਤ ਦੌਰਾ
-ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ
-ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ‘ਚ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ : ਡਾ. ਪ੍ਰੀਤੀ ਯਾਦਵ
ਪਟਿਆਲਾ, 5 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ- ਰਜਿਸਟਰਾਰ ਡਾ. ਪ੍ਰੀਤੀ ਯਾਦਵ ਨੇ ਅੱਜ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਸਵੇਰ ਸਮੇਂ ਅਚਾਨਕ ਦੌਰਾ ਕੀਤਾ ਅਤੇ ਆਪਣੀਆਂ ਜਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਜਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਦਫ਼ਤਰ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ । ਪਟਿਆਲਾ ਸਬ ਰਜਿਸਟਰਾਰ ਦਫ਼ਤਰ ਵਿਖੇ ਆਪਣੀਆਂ ਜਮੀਨਾਂ ਤੇ ਪਲਾਟਾਂ ਆਦਿ ਦੀਆਂ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋਣ ‘ਤੇ ਕਾਫ਼ੀ ਰਾਹਤ ਮਹਿਸੂਸ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਲਏ ਤੁਰੰਤ ਫ਼ੈਸਲੇ ਦੀ ਸ਼ਲਾਘਾ ਕੀਤੀ ।

Advertisement
Advertisement
Advertisement
Advertisement
Scroll to Top