Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 July, 2023, 06:39 PM

ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਹੜ੍ਹ ਪ੍ਰਭਾਵਿਤ ਲੋੜਵੰਦਾਂ ਨੂੰ ਪਾਣੀ, ਖਾਣ-ਪੀਣ ਦੀਆਂ ਵਸਤਾਂ ਅਤੇ ਤਰਪਾਲਾਂ ਵੰਡੀਆਂ

ਪਟਿਆਲਾ, 26 ਜੁਲਾਈ
ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ।

ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ ਕੀਤਾ ਜੋ ਹੜ੍ਹਾਂ ਕਾਰਨ ਢਹਿ ਗਿਆ ਸੀ ਅਤੇ ਫਿਰ ਨਾਲ ਲੱਗਦੇ ਪਿੰਡ ਰੋੜ ਜਗੀਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਪੀਣ ਵਾਲਾ ਪਾਣੀ, ਖਾਣ-ਪੀਣ ਦੀਆਂ ਵਸਤਾਂ ਅਤੇ ਤਰਪਾਲਾਂ ਵੰਡੀਆਂ।

ਇਲਾਕੇ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, “ਮੈਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਾਡੇ ਵਰਕਰਾਂ ਤੋਂ ਖਬਰਾਂ ਆਈਆਂ ਸਨ ਕਿ ਸਨੌਰ ਦੇ ਕਈ ਪਿੰਡ ਅਤੇ ਖੇਤ ਅਜੇ ਵੀ ਪਾਣੀ ‘ਚ ਡੁੱਬੇ ਹੋਏ ਹਨ ਅਤੇ ਰਾਤ ਭਰ ਪਏ ਮੀਂਹ ਕਾਰਨ ਸਥਿਤੀ ਹੋਰ ਵੀ ਚਿੰਤਾਜਨਕ ਹੋ ਗਈ ਹੈ। ਮੈਂ ਸਭ ਤੋਂ ਪਹਿਲਾਂ ਦੇਵੀਗੜ੍ਹ ਰੋਡ ਜੋ ਕਿ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਦਾ ਦੌਰਾ ਕੀਤਾ ਅਤੇ ਆਸ-ਪਾਸ ਰਹਿੰਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।”

ਉਸਨੇ ਅੱਗੇ ਕਿਹਾ, “ਮੈਂ ਪਿੰਡ ਰੋੜ ਜਗੀਰ ਦਾ ਵੀ ਦੌਰਾ ਕੀਤਾ ਹੈ ਅਤੇ ਲੋਕਾਂ ਦੇ ਘਰਾਂ ਅਤੇ ਖੇਤਾਂ ਦੀ ਹਾਲਤ ਦੇਖ ਕੇ ਬਹੁਤ ਦੁੱਖ ਹੋਇਆ ਹੈ। ਘਰਾਂ ਵਿੱਚ ਅਜੇ ਵੀ ਗੰਦਾ ਪਾਣੀ ਖੜ੍ਹਾ ਹੈ, ਕਈ ਘਰਾਂ ਵਿੱਚ ਹੜ੍ਹਾਂ ਕਾਰਨ ਤਰੇੜਾਂ ਆ ਗਈਆਂ ਹਨ ਅਤੇ ਉਨ੍ਹਾਂ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ। ਇਹ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਦੀ ਕਹਾਣੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਸਰਕਾਰ ਤੋਂ ਵਿਸ਼ੇਸ਼ ਮਦਦ ਦੀ ਲੋੜ ਹੈ।”

ਜੈ ਇੰਦਰ ਕੌਰ ਨੇ ਅੱਗੇ ਮੰਗ ਕੀਤੀ, “ਮੈਂ ਜਿੱਥੇ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਨੂੰ ਸਾਡੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦੀ ਬੇਨਤੀ ਕਰਦੀ ਹਾਂ, ਉਥੇ ਮੈਂ ਉਨ੍ਹਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਮੁਆਵਜ਼ਾ ਦੇਣ ਦੀ ਵੀ ਬੇਨਤੀ ਕਰਦੀ ਹਾਂ, ਜਿਨ੍ਹਾਂ ਦੇ ਘਰ ਅਤੇ ਸਮਾਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।



Scroll to Top