Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾਂ ਕਲਾਕਾਰਾਂ ਦੀ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਕਰਵਾਈ

ਮਹਿਲਾਂ ਕਲਾਕਾਰਾਂ ਦੀ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਕਰਵਾਈ

ਮਹਿਲਾਂ ਕਲਾਕਾਰਾਂ ਦੀ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਕਰਵਾਈ
ਪਟਿਆਲਾ, 12 ਮਾਰਚ : ਖਾਲਸਾ ਕਾਲਜ, ਪਟਿਆਲਾ ਦੇ ਸਹਿਯੋਗ ਨਾਲ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ ਦੀ ਅਗਵਾਈ ਵਿੱਚ ਮਹਿੰਦਰ ਸਿੰਘ ਰੰਧਾਵਾ ਅਤੇ ਸੁਰਜੀਤ ਪਾਤਰ ਨੂੰ ਸਮਰਪਿਤ ਪਟਿਆਲਾ ਦੀਆਂ ਨਾਮਵਾਰ ਮਹਿਲਾਂ ਕਲਾਕਾਰਾਂ ਦੀ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਖਾਲਸਾ ਕਾਲਜ, ਪਟਿਆਲਾ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਬਾ ਅਤੇ ਨਾਮਵਾਰ ਕਲਾਕਾਰ ਡਾ. ਰਜਿੰਦਰ ਕੌਰ ਪਸਰੀਚਾ ਨੇ ਕੀਤਾ । ਇਸ ਵਿੱਚ ਰਜਿੰਦਰ ਕੌਰ ਪਸਰੀਚਾ, ਪੂਨਮ ਰਿਸ਼ੀ, ਨਵਨੀਤ ਕੌਰ ਜੇਜੀ, ਹਰਮੀਤ ਕੌਰ, ਗੁਰਵੀਨ ਕੌਰ, ਰਣਜੀਤ ਕੌਰ, ਕਿਰਨਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ ਭਾਗ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਅਕਾਦਮੀ ਦਾ ਮੰਤਵ ਪਟਿਆਲਾ ਖੇਤਰ ਦੇ ਕਲਾਕਾਰਾਂ ਦਾ ਕੇਂਦਰੀਕਰਨ ਕਰਨਾ ਹੈ ਅਤੇ ਵਿਦਿਆਰਥੀਆਂ ਵਿੱਚ ਕਲਾ ਦੀ ਜਗਿਆਸਾ ਨੂੰ ਜਗਾਉਣ ਦੇ ਨਾਲ ਨਾਲ ਇੱਕ ਦਿਸ਼ਾ ਦੇਣਾ ਵੀ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ।
ਪੰਜਾਬ ਕਲਾ ਪਰਿਸ਼ਦ ਦੀ ਪ੍ਰਧਾਨ ਸ. ਸਵਰਨਜੀਤ ਸਵੀ ਨੇ ਵੀ ਅੱਜ ਕਲਾਕਾਰਾਂ ਨਾਲ ਸਮਾਂ ਬਿਤਾਇਆ ਅਤੇ ਕਲੇਅ ਮਾਡਲਿੰਗ ਦੀ ਵਰਕਸ਼ਾਪ ਦਾ ਆਨੰਦ ਮਾਣਿਆ। ਕਲੇਅ ਮਾਡਲਿੰਗ ਦੀ ਵਰਕਸ਼ਾਪ ਵਿੱਚ ਪ੍ਰੋਫੈਸਰ ਸੁਭਾਸ਼ ਚੰਦਰ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਅਤੇ ਰਣਜੀਤ ਸਿੰਘ ਜੋ ਕਿ ਇੱਕ ਫਰੀਲਾਂਸ ਕਲਾਕਾਰ ਹਨ, ਨੇ ਵਿਦਿਆਰਥੀਆਂ ਨੂੰ ਕਲੇਅ ਨਾਲ ਸੰਬੰਧਿਤ ਬਾਰੀਕੀਆਂ ਅਤੇ ਵਿਧੀ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top