Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ
ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ । ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ ।

ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ । ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ । ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ।

ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ । ਮੁੱਖ ਇੰਜੀਨੀਅਰ ਆਰ. ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ । ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ । ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ । ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ ।

Advertisement
Advertisement
Advertisement
Advertisement
Scroll to Top