Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
ਚੰਡੀਗੜ੍ਹ, 13 ਮਾਰਚ : ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਸਨਮਾਨ ਅਤੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ । ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਜਨਤਕ ਸਮਾਗਮਾਂ ਵਿੱਚ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਰਸਮੀ ਪ੍ਰੋਟੋਕੋਲ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ । ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ । ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top