Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰੂ ਯੁਵਾ ਕੇਂਦਰ ਨੇ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਕਰਵਾਇਆ

ਨਹਿਰੂ ਯੁਵਾ ਕੇਂਦਰ ਨੇ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਕਰਵਾਇਆ

ਨਹਿਰੂ ਯੁਵਾ ਕੇਂਦਰ ਨੇ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਕਰਵਾਇਆ
-ਕੈਂਪ ਦਾ ਉਦੇਸ਼ ਦੂਜੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪਟਿਆਲਾ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ : ਵੀਰਦੀਪ ਕੌਰ
ਪਟਿਆਲਾ, 13 ਮਾਰਚ : ਨਹਿਰੂ ਯੁਵਾ ਕੇਂਦਰ ਸੰਗਠਨ ਪਟਿਆਲਾ ਵੱਲੋਂ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਪਟਿਆਲਾ ਵਿਖੇ ਕਰਾਇਆ ਗਿਆ। ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ 27 ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ, ਜਿਸ ਦੀ ਨਿਗਰਾਨੀ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਜ਼ਿਲ੍ਹਾ ਯੂਥ ਅਫ਼ਸਰ ਵੀਰਦੀਪ ਕੌਰ ਵੱਲੋਂ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀਰਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਦੂਜੇ ਜ਼ਿਲ੍ਹੇ ਤੋਂ ਆਏ ਭਾਗੀਦਾਰਾਂ ਨੂੰ ਪਟਿਆਲਾ ਜ਼ਿਲ੍ਹੇ ਦੀ ਅਮੀਰ ਵਿਰਾਸਤ ਆਦਿ ਬਾਰੇ ਜਾਣੂ ਕਰਾਉਣਾ ਹੈ ਤਾਂ ਜੋ ਭਾਗੀਦਾਰਾਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਸਕੇ । ਇਸ ਕੈਂਪ ਵਿੱਚ ਭਾਗੀਦਾਰਾਂ ਨੂੰ ਮਾਨਸਿਕ ਹੈਲਥ, ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ,ਵਾਤਾਵਰਨ ਦੀ ਸਾਂਭ ਸੰਭਾਲ, ਨਸ਼ੇ ਤਿਆਗਣ ਆਦਿ ਬਾਰੇ ਸੈਮੀਨਾਰ ਕਰਵਾਏ ਗਏ । ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਡਾ. ਰੂਬੀ ਗੁਪਤਾ, ਏਐਸਆਈ ਭੁਪਿੰਦਰ ਸਿੰਘ, ਭਰਪੂਰ ਸਿੰਘ, ਅੰਮ੍ਰਿਤਪਾਲ ਸਿੰਘ, ਏ. ਐਸ. ਆਈ. ਜਗਵਿੰਦਰ ਸਿੰਘ, ਗੁਰਕੀਰਤ ਸਿੰਘ, ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖੋ ਵੱਖਰੇ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਅਤੇ ਜਾਗਰੂਕ ਕੀਤਾ । ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ । ਵਿਦਿਆਰਥੀਆਂ ਨੂੰ ਪਟਿਆਲੇ ਜ਼ਿਲ੍ਹੇ ਦੀਆਂ ਵੱਖੋ ਵੱਖਰੀ ਇਤਿਹਾਸਿਕ ਥਾਵਾਂ ਤੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਥਾਨਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ । ਇਹਨਾਂ ਵਿੱਚ ਸ਼੍ਰੀ ਕਾਲੀ ਦੇਵੀ ਮੰਦਿਰ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਨਰਸਰੀ ਅਤੇ ਬਹਾਦਰਗੜ੍ਹ ਕਿਲ੍ਹਾ ਵਿਜ਼ਟ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮਲਕੀਤ ਸਿੰਘ, ਜਤਿੰਦਰ ਸਿੰਘ ਅਤੇ ਹੈਪੀ ਕੁਮਾਰ ਸਮੇਤ ਹੋਰਨਾਂ ਦਾ ਪੂਰਨ ਸਹਿਯੋਗ ਰਿਹਾ ।

Advertisement
Advertisement
Advertisement
Advertisement
Scroll to Top