Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇ 24ਵੇਂ ਤੇ ਨਵੇਂ ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਸ਼ੁੱਕਰਵਾਰ 14 ਮਾਰਚ ਨੂੰ ਸਹੂੰ ਚੁੱਕਣਗੇ । ਮਾਰਕ ਕਾਰਨੀ ਤੋਂ ਇਲਾਵਾ ਉਨ੍ਹਾਂ ਦੇ ਕੈਬਨਿਟ ਮੈਂਬਰ ਵੀ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ 9 ਫ਼ਰਵਰੀ ਨੂੰ ਲਿਬਰਲ ਪਾਰਟੀ ਦੇ ਨੇਤਾ ਲਈ ਚੋਣ ਜਿੱਤੀ । ਕਾਰਨੇ ਨੂੰ 85.9% ਵੋਟਾਂ ਮਿਲੀਆਂ। ਮਾਰਕ ਕਾਰਨੀ ਮੌਜੂਦਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲੈਣਗੇ। ਪਾਰਟੀ ਨੇਤਾ ਦੀ ਚੋਣ ਜਿੱਤਣ ਤੋਂ ਬਾਅਦ ਕਾਰਨੀ ਨੇ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਕੀਤੀ । ਦੋਵਾਂ ਵਿਚਕਾਰ ਸੱਤਾ ਸੌਂਪਣ ਬਾਰੇ ਚਰਚਾ ਹੋਈ । ਟਰੂਡੋ ਨੇ ਜਨਵਰੀ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ । ਸ਼ੁੱਕਰਵਾਰ ਨੂੰ ਟਰੂਡੋ ਗਵਰਨਰ ਜਨਰਲ ਕੋਲ ਜਾਣਗੇ ਅਤੇ ਅਧਿਕਾਰਤ ਤੌਰ `ਤੇ ਆਪਣਾ ਅਸਤੀਫ਼ਾ ਸੌਂਪਣਗੇ । ਮਾਰਕ ਕਾਰਨੀ ਇੱਕ ਅਰਥਸ਼ਾਸਤਰੀ ਅਤੇ ਸਾਬਕਾ ਕੇਂਦਰੀ ਬੈਂਕਰ ਹਨ । ਕਾਰਨੀ ਨੂੰ 2008 ਵਿੱਚ ਬੈਂਕ ਆਫ਼ ਕੈਨੇਡਾ ਦਾ ਗਵਰਨਰ ਚੁਣਿਆ ਗਿਆ ਸੀ । ਕੈਨੇਡਾ ਨੂੰ ਮੰਦੀ ਵਿੱਚੋਂ ਕੱਢਣ ਲਈ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਕਾਰਨ, ਬੈਂਕ ਆਫ਼ ਇੰਗਲੈਂਡ ਨੇ ਉਨ੍ਹਾਂ ਨੂੰ 2013 ਵਿੱਚ ਗਵਰਨਰ ਦੇ ਅਹੁਦੇ ਦੀ ਪੇਸ਼ਕਸ਼ ਕੀਤੀ । ਉਹ ਬੈਂਕ ਆਫ਼ ਇੰਗਲੈਂਡ ਦੇ 300 ਸਾਲਾਂ ਦੇ ਇਤਿਹਾਸ ਵਿੱਚ ਇਹ ਜ਼ਿੰਮੇਵਾਰੀ ਸੌਂਪੇ ਜਾਣ ਵਾਲੇ ਪਹਿਲੇ ਗੈਰ-ਬ੍ਰਿਟਿਸ਼ ਨਾਗਰਿਕ ਸਨ । ਉਹ 2020 ਤੱਕ ਇਸ ਨਾਲ ਜੁੜੇ ਰਹੇ। ਬ੍ਰੈਕਸਿਟ ਦੌਰਾਨ ਉਨ੍ਹਾਂ ਦੇ ਫੈਸਲਿਆਂ ਨੇ ਉਨ੍ਹਾਂ ਨੂੰ ਬ੍ਰਿਟੇਨ ਵਿੱਚ ਮਸ਼ਹੂਰ ਕਰ ਦਿੱਤਾ ।

Advertisement
Advertisement
Advertisement
Advertisement
Scroll to Top