Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਦਿਵਸ ਮੌਕੇ ਪੰਜਾਬ ਮਹਿਲਾ ਕਾਂਗਰਸ ਨੇ ਜਿੱਤਿਆ ਨੈਸ਼ਨਲ ਐਵਾਰਡ

ਮਹਿਲਾ ਦਿਵਸ ਮੌਕੇ ਪੰਜਾਬ ਮਹਿਲਾ ਕਾਂਗਰਸ ਨੇ ਜਿੱਤਿਆ ਨੈਸ਼ਨਲ ਐਵਾਰਡ

ਮਹਿਲਾ ਦਿਵਸ ਮੌਕੇ ਪੰਜਾਬ ਮਹਿਲਾ ਕਾਂਗਰਸ ਨੇ ਜਿੱਤਿਆ ਨੈਸ਼ਨਲ ਐਵਾਰਡ
ਅਲਕਾ ਲਾਂਬਾ ਤੇ ਕਾਜ਼ੀ ਨਿਜ਼ਾਮੁਦੀਨ ਨੇ ਕੀਤੀ ਸ਼ਲਾਘਾ
ਦਿੱਲ੍ਹੀ ਮਾਰਚ : ਮਹਿਲਾ ਦਿਵਸ ਦੇ ਸ਼ੁੱਭ ਅਵਸਰ ਤੇ ਆਲ ਇੰਡੀਆ ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਵਲੋਂ ਇੰਦਰਾ ਭਵਨ ਦਿੱਲੀ ਵਿਖੇ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਲ ਇੰਡੀਆ ਕਾਂਗਰਸ ਦੇ ਕਈ ਵੱਡੇ ਨੇਤਾ ਸ਼ਾਮਲ ਹੋਏ । ਇਸ ਸਮਾਗਮ ਵਿਚ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਉਨ੍ਹਾਂ ਦੀ ਟੀਮ ਚਰਚਾ ਦਾ ਵਿਸ਼ਾ ਬਣੇ ਰਹੇ ਕਿਉੰਕਿ ਮੋਦੀ ਸਰਕਾਰ ਤੇ ਪੰਜਾਬ ਦੀ ਆਪ ਸਰਕਾਰ ਵਿਰੁੱਧ ਕਾਂਗਰਸ ਪਾਰਟੀ ਦੇ ਕਈ ਅਹਿਮ ਮੁੱਦਿਆਂ ਉਤੇ ਲੜਾਈ ਲੜਨ ਵਿੱਚ ਗੁਰਸ਼ਰਨ ਰੰਧਾਵਾ ਤੇ ਪੰਜਾਬ ਦੀ ਟੀਮ ਦਾ ਵੱਡਾ ਯੋਗਦਾਨ ਰਿਹਾ ਹੈ।
ਇਸ ਮੌਕੇ ਪਟਿਆਲਾ ਦੇ ਸਾਂਸਦ ਡਾਕਟਰ ਧਰਮਵੀਰ ਗਾਂਧੀ ਦੀ ਚੋਣ ਦੌਰਾਨ ਪਟਿਆਲਾ ਦੇ ਇੰਚਾਰਜ ਰਹੇ ਮੁੱਖ ਮਹਿਮਾਨ ਸ੍ਰੀ ਕਾਜ਼ੀ ਨਿਜ਼ਾਮੁਦੀਨ ਨੇ ਆਪਣੀ ਤਕਰੀਰ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਤੇ ਉਨ੍ਹਾਂ ਦੀ ਟੀਮ ਦੇ ਰੋਲ ਦੀ ਵੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਡਾਕਟਰ ਗਾਂਧੀ ਦੀ ਚੋਣ ਵਿੱਚ ਜਦੋਂ ਮੁਸ਼ਕਿਲ ਹਾਲਾਤ ਬਣੇ ਹੋਏ ਸੀ ਤਾਂ ਰੰਧਾਵਾ ਤੇ ਇਨ੍ਹਾਂ ਦੀ ਟੀਮ ਨੇ ਅਹਿਮ ਰੋਲ ਨਿਭਾਕੇ ਪਾਰਟੀ ਦੀ ਜਿੱਤ ਯਕੀਨੀ ਬਣਾਈ । ਇਸੇ ਦੌਰਾਨ ਅਲਕਾ ਲਾਂਬਾ ਤੇ ਕਾਜ਼ੀ ਨਿਜ਼ਾਮੁਦੀਨ ਵੱਲੋਂ ਪੰਜਾਬ ਮਹਿਲਾ ਕਾਂਗਰਸ ਨੂੰ ਦੇਸ਼ ਤੇ ਸੂਬੇ ਦੇ ਅਹਿਮ ਮੁੱਦਿਆਂ ਦੀ ਲੜਾਈ ਤੇ ਸਮੇਂ ਸਮੇਂ ਤੇ ਹੋਈਆਂ ਚੋਣਾ ਵਿੱਚ ਸਿਆਸੀ ਸਮਾਗਮਾਂ ਆਪਣਾ ਅਹਿਮ ਯੋਗਦਾਨ ਪਾਉਣ ਲਈ ਰਾਸ਼ਟਰੀ ਐਵਾਰਡ ਵੀ ਦਿੱਤਾ ਗਿਆ । ਪੰਜਾਬ ਲਈ ਇਨਾਮ ਪ੍ਰਾਪਤ ਕਰਨ ਮੌਕੇ ਬੀਬੀ ਰੰਧਾਵਾ ਦੇ ਨਾਲ ਕੋਆਰਡੀਨੇਟਰ ਸ੍ਰੀਮਤੀ ਨਤਾਸ਼ਾ ਸ਼ਰਮਾ, ਡ: ਜਸਲੀਨ ਸੇਠੀ, ਸੂਬਾ ਮੀਤ ਪ੍ਰਧਾਨ ਕਿਰਨ ਗਰੇਵਾਲ, ਸਿਮਰਤ ਧਾਲੀਵਾਲ, ਸੰਤੋਸ਼ ਸਵੱਦੀ, ਜਸਬੀਰ ਕੌਰ ਮੂਨਕ, ਹਰਸਿਮਰਤ ਕੌਰ ਵੀ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top