Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ
-25 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ 30 ਅਪ੍ਰੈਲ ਤੱਕ ਦੇ ਸਕਦੇ ਹਨ ਬਿਨੈ-ਪੱਤਰ
-ਪੁਰਸਕਾਰ ਵਿੱਚ ਇਕ ਲੱਖ ਰੁਪਏ ਨਕਦ, ਇਕ ਸਨਮਾਨ ਚਿੰਨ੍ਹ, ਸ਼ਾਲ ਆਦਿ ਦਿੱਤੇ ਜਾਣਗੇ
ਪਟਿਆਲਾ, 11 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ ਕੀਤੀ ਗਈ ਹੈ । ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਮਨਾਏ ਜਾਣ ਵਾਲੇ ਪੰਜਾਬੀ ਮਾਹ ਦੌਰਾਨ ਉਕਤ ਪੁਰਸਕਾਰ ਵਿਜੇਤਾ ਨੂੰ ਪ੍ਰਦਾਨ ਕੀਤਾ ਜਾਵੇਗਾ । ਇਸ ਪੁਰਸਕਾਰ ਵਿੱਚ ਇਕ ਲੱਖ ਰੁਪਏ ਨਕਦ, ਇਕ ਸਨਮਾਨ ਚਿੰਨ੍ਹ, ਸ਼ਾਲ ਆਦਿ ਦਿੱਤੇ ਜਾਣਗੇ । ਉਕਤ ਪੁਰਸਕਾਰ ਲਈ 01 ਜਨਵਰੀ, 2024 ਤੋਂ 31 ਦਸੰਬਰ, 2024 ਤੱਕ ਛਪੀਆਂ ਪੰਜਾਬੀ ਭਾਸ਼ਾ ਦੀਆਂ ਕਿਸੇ ਵੀ ਵੰਨਗੀ ਦੀਆਂ ਪੁਸਤਕਾਂ ਦੀਆਂ ਚਾਰ ਪੁਸਤਕਾਂ ਬਿਨੈਪੱਤਰ ਸਮੇਤ ਦਸਤੀ ਜਾਂ ਡਾਕ ਰਾਹੀਂ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ 30 ਅਪ੍ਰੈਲ, 2025 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ।

ਪੁਰਸਕਾਰ ਮੁਕਾਬਲੇ ਦੇ ਆਧਾਰ ਤੇ ਦਿੱਤਾ ਜਾਵੇਗਾ : ਜ਼ਫ਼ਰ

ਸ. ਜ਼ਫ਼ਰ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਸਰਕਾਰ ਵੱਲੋਂ ਬਣਾਏ ਗਏ ਨਿਯਮ ਤਹਿਤ ਇਹ ਪੁਰਸਕਾਰ ਮੁਕਾਬਲੇ ਦੇ ਆਧਾਰ ਤੇ ਦਿੱਤਾ ਜਾਵੇਗਾ । ਮੁਕਾਬਲੇ ਵਿਚ ਭਾਗ ਲੈਣ ਲਈ ਕੇਵਲ ਉਹ ਪੁਸਤਕ ਹੀ ਸ਼ਾਮਲ ਕੀਤੀ ਜਾ ਸਕੇਗੀ ਜੋ ਅਧਿਸੂਚਿਤ ਸਮੇਂ/ਸਾਲ ਦੌਰਾਨ ਪ੍ਰਕਾਸ਼ਿਤ ਹੋਈ ਹੋਵੇ । ਕਿਸੇ ਵੀ ਵਿਧਾ ਦੀ ਪੰਜਾਬੀ ‘ਚ ਪੁਸਤਕ ਲਿਖਣ ਵਾਲਾ ਵਿਦਿਆਰਥੀ ਇਸ ਪੁਰਸਕਾਰ ਲਈ ਦਾਅਵੇਦਾਰ ਹੋ ਸਕਦਾ ਹੈ । ਵਿਦਿਆਰਥੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿੰਦਾ ਅਤੇ ਪੜ੍ਹਦਾ ਹੋ ਸਕਦਾ ਹੈ । ਕਿਸੇ ਵੀ ਸਕੂਲ/ਕਾਲਜ/ਯੂਨੀਵਰਸਿਟੀ ਦਾ ਵਿਦਿਆਰਥੀ ਜਿਸ ਦੀ ਉਮਰ 25 ਸਾਲ ਤੋਂ ਘੱਟ ਹੋਵੇ, ਆਪਣੀ ਐਂਟਰੀ ਭੇਜ ਸਕਦਾ ਹੈ ।

ਇਤਰਾਜ਼ਯੋਗ ਸਮੱਗਰੀ ਵਾਲੀਆਂ ਪੁਸਤਕਾਂ ਨੂੰ ਮੁਕਾਬਲੇ ਵਿਚ ਸ਼ਾਮਲ ਨਾ ਕੀਤਾ ਜਾਵੇ : ਜਸਵੰਤ

ਸਕੂਲ/ਕਾਲਜ ਦਾ ਪ੍ਰਿੰਸੀਪਲ/ਯੂਨੀਵਰਸਿਟੀ ਦੇ ਵਿਭਾਗ ਦਾ ਮੁਖੀ ਬਿਨੈ-ਪੱਤਰ ਦੇਣ ਵਾਲੇ ਵਿਦਿਆਰਥੀ ਦੀ ਪੁਸਤਕ ਦੀ ਮੌਲਿਕਤਾ ਸਬੰਧੀ ਸਰਟੀਫਿਕੇਟ ਦੇਵੇਗਾ । ਭਾਸ਼ਾ ਵਿਭਾਗ ਯਕੀਨੀ ਬਣਾਏਗਾ ਕਿ ਅਜਿਹੀਆਂ ਪੁਸਤਕਾਂ ਨੂੰ ਮੁਕਾਬਲੇ ਵਿਚ ਸ਼ਾਮਲ ਨਾ ਕੀਤਾ ਜਾਵੇ ਜਿਸ ਵਿਚ ਕੋਈ ਇਤਰਾਜ਼ਯੋਗ ਸਮੱਗਰੀ ਹੋਵੇ । ਆਮ ਤੌਰ ਤੇ ਮੁਲਾਂਕਣ ਤਿੰਨ ਵਿਦਵਾਨਾਂ ਤੋਂ ਕਰਵਾਇਆ ਜਾਵੇਗਾ ਪਰ ਲੋੜ ਪੈਣ ਤੇ ਡਾਇਰੈਕਟਰ, ਭਾਸ਼ਾ ਵਿਭਾਗ ਨੂੰ ਅਧਿਕਾਰ ਹੋਵੇਗਾ ਕਿ ਉਹ ਚੌਥਾ ਮੁਲਾਂਕਣ ਕਰਤਾ ਨਿਯੁਕਤ ਕਰ ਸਕਦਾ ਹੈ । ਇਨ੍ਹਾਂ ਨਿਯਮਾਂ ਵਿੱਚ ਕਿਸੇ ਵੀ ਸਮੇਂ ਤਬਦੀਲੀ ਕਰਨ ਸਬੰਧੀ ਸਰਕਾਰ ਦੇ ਹੱਕ ਰਾਖਵੇਂ ਹੋਣਗੇ । ਉਕਤ ਪੁਰਸਕਾਰ ਲਈ ਬਿਨੈ-ਪੱਤਰ ਦਾ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.bhashavibhagpunjab.org ਜਾਂ ਫੇਸਬੁੱਕ ਤੋਂ ਪ੍ਰਾਪਤ (ਡਾਊਨਲੋਡ) ਕੀਤਾ ਸਕਦਾ ਹੈ ।

Advertisement
Advertisement
Advertisement
Advertisement
Scroll to Top