Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ
ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ ਅਤੇ ਢੁੱਕਵੀਂ ਕੀਮਤ ਨੂੰ ਯਕੀਨੀ ਬਣਾਏਗੀ ਇਹ ਨੀਤੀ
ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ
ਚੰਡੀਗੜ੍ਹ, 11 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ ।

ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ

ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ । ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ ਜੋ ਮਾਲੀਏ ਦੇ ਨੁਕਸਾਨ ਨੂੰ ਰੋਕਣ ਦੇ ਨਾਲ-ਨਾਲ ਰੇਤ ਅਤੇ ਐਗਰੀਗੇਟਸ ਦੀ ਢੁੱਕਵੀਂ ਕੀਮਤ ਯਕੀਨੀ ਬਣਾਉਂਦੀ ਹੈ ।

ਇਹ ਨੀਤੀ ਅਸਲ ਵਿੱਚ ਪੰਜਾਬ ਦੇ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਹੋਵੇਗੀ

ਮੰਤਰੀ ਨੇ ਕਿਹਾ, “ਇਹ ਨੀਤੀ ਅਸਲ ਵਿੱਚ ਪੰਜਾਬ ਦੇ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਹੋਵੇਗੀ। ਇਹ ਮੁੱਖ ਨੀਤੀ ਮੰਤਰੀ ਭਗਵੰਤ ਸਿੰਘ ਮਾਨ ਦੇ ਰੇਤ ਅਤੇ ਮਾਈਨਿੰਗ ਸਰੋਤਾਂ ਨੂੰ ਆਮ ਲੋਕਾਂ ਲਈ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ । ਮਾਈਨਿੰਗ ਵਿਭਾਗ ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਮਿਲ ਇੱਕ ਮਜਬੂਤ ਅਤੇ ਸੰਮਲਿਤ ਢਾਂਚਾ ਬਣਾਉਣ ਵਚਨਬੱਧ ਹੈ ਜੋ ਆਮ ਲੋਕਾਂ, ਉਦਯੋਗਾਂ ਅਤੇ ਵਾਤਾਵਰਣ ਲਾਹੇਬੰਦ ਹੋਵੇਗਾ । ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top