Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼
ਚੰਡੀਗੜ੍ਹ, 11 ਮਾਰਚ : ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ । ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀਆਂ ਦੀ ਭਲਾਈ ਸਬੰਧੀ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ । ਵਿਚਾਰ-ਵਟਾਂਦਰੇ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ (ਪ੍ਰਸ਼ਾਸਕੀ ਅਤੇ ਸੁਰੱਖਿਆ) ਕਰਨਲ ਨਵਾਬ ਸਿੰਘ ਘੁੰਮਣ (ਸੇਵਾਮੁਕਤ) ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਉਪਰਾਲਿਆਂ ਤੋਂ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਮੋਹਾਲੀ ਤੇ ਬਠਿੰਡਾ ਵਿੱਚ ਹੁਨਰ ਸਿਖਲਾਈ ਸੰਸਥਾਵਾਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਰਹੀਆਂ ਹਨ ।

ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪੈਸਕੋ ਵੱਲੋਂ ਤਾਇਨਾਤ ਸਾਰੇ ਕਰਮਚਾਰੀਆਂ ਦਾ 10 ਲੱਖ ਰੁਪਏ ਦਾ ਬੀਮਾ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਅੱਗੇ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਦੇ ਨਾਲ-ਨਾਲ ਪਿਛਲੇ ਤਿੰਨ ਸਾਲਾਂ ਦੌਰਾਨ ਪੈਸਕੋ ਦੀ ਵਿੱਤੀ ਸਥਿਤੀ ਦੇ ਮੁਲਾਂਕਣ ਦੀ ਰਿਪੋਰਟ ਵੀ ਪੇਸ਼ ਕੀਤੀ ਗਈ । ਵਿਚਾਰ-ਵਟਾਂਦਰੇ ਦੌਰਾਨ ਸੁਰੱਖਿਆ ਗਾਰਡਾਂ ਦੀਆਂ ਤਨਖਾਹਾਂ, ਵਿਸ਼ੇਸ਼ ਸ਼੍ਰੇਣੀ ਵਜੋਂ ਤਨਖਾਹਾਂ ਵਿੱਚ ਵਾਧੇ ਲਈ ਯਤਨਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸਾਬਕਾ ਸੈਨਿਕਾਂ ਲਈ ਨਿਯੁਕਤੀ ਪ੍ਰਕਿਰਿਆ ਬਾਰੇ ਗੱਲਬਾਤ ਕੀਤੀ ਗਈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਵਿੱਚ ਪੈਸਕੋ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਲਈ ਸੇਵਾਕਾਲ ਦੀ ਉਮਰ ਵਿੱਚ ਵਾਧੇ ਅਤੇ ਪ੍ਰਸ਼ਾਸਕੀ ਵਿੱਤੀ ਤੇ ਚੁਣੌਤੀਆਂ ਨੂੰ ਹੱਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ । ਪੈਸਕੋ ਦੇ ਕੰਮਕਾਜ ਦੇ ਹੋਰ ਬਿਹਤਰ ਢੰਗ ਨਾਲ ਮੁਲਾਂਕਣ ਲਈ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਪੈਸਕੋ ਫੈਸਿਲਟੀਜ਼ ਦਾ ਦੌਰਾ ਕੀਤਾ ਜਾਵੇਗਾ । ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਅਤੇ ਕਾਰਪੋਰੇਸ਼ਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top