Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ

ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ

ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ
-3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਹੋਟਲ ਨੇ ਵੀ ਜਮ੍ਹਾਂ ਕਰਵਾਈ ਬਕਾਇਆ ਰਾਸ਼ੀ
-ਸ਼ਹਿਰ ਵਾਸੀਆਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਦੀ ਅਪੀਲ
ਪਟਿਆਲਾ, 11 ਮਾਰਚ : ਨਗਰ ਨਿਗਮ ਪਟਿਆਲਾ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪ੍ਰਾਪਰਟੀ ਟੈਕਸ ਡਿਫਾਲਟਰਾਂ ਪ੍ਰਤੀ ਸਖਤ ਕਾਰਵਾਈ ਕਰ ਰਿਹਾ ਹੈ। ਅੱਜ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਹੇਠਲੀ ਨਗਰ ਨਿਗਮ ਦੀ ਟੀਮ ਨੇ ਹੀਰਾ ਬਾਗ਼ ਸਥਿਤ ਇਕ ਹੋਟਲ ਅਤੇ ਇੱਕ ਜੋਗਿੰਦਰ ਨਗਰ ਸਥਿਤ ਸ਼ਰਾਬ ਦੇ ਠੇਕੇ ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਾਰਣ ਸੀਲ ਕੀਤਾ। ਦੀਪਜੋਤ ਕੌਰ ਨੇ ਦੱਸਿਆ ਕਿ ਹੋਟਲ ਮਾਲਕਾਂ ਨੇ ਬਾਅਦ ਵਿੱਚ 2.70 ਲੱਖ ਰੁਪਏ ਜਮ੍ਹਾਂ ਕਰਵਾ ਦਿੱਤਾ ਜਿਸ ਕਰਕੇ ਹੋਟਲ ਦੀ ਸੀਲਿੰਗ ਸ਼ਾਮ ਵੇਲੇ ਖੋਲ੍ਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ । ਇਸ ਤਰ੍ਹਾਂ ਅੱਜ ਕਰੀਬ 9 ਲੱਖ ਰੁਪਏ ਜਮ੍ਹਾਂ ਹੋਏ ਹਨ।
ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਅੱਗੋਂ ਵੀ ਇਹ ਸੀਲਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਡਿਫਾਲਟਰਾਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਅਤੇ ਬਾਅਦ ਵਿੱਚ ਲੱਗਣ ਵਾਲੇ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ ।

Advertisement
Advertisement
Advertisement
Advertisement
Scroll to Top