Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ
ਪਟਿਆਲਾ, 11 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ । ‘ਭਾਰਤ ਵਿੱਚ ਨਾਗਰਿਕ ਕੇਂਦਰਿਤ ਸ਼ਾਸਨ’ ਵਿਸ਼ੇ ਉੱਤੇ ਇਹ ਭਾਸ਼ਣ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਤੋਂ ਪੁੱਜੇ ਡਾ. ਰਾਜਬੀਰ ਸਿੰਘ ਦਲਾਲ ਵੱਲੋਂ ਦਿੱਤਾ ਗਿਆ । ਵਿਭਾਗ ਮੁਖੀ ਡਾ. ਰੇਣੂ ਨੇ ਦੱਸਿਆ ਕਿ ਇਹ ਭਾਸ਼ਣ ਜਿੱਥੇ ਜਾਣਕਾਰੀ ਭਰਪੂਰ ਸੀ ਉੱਥੇ ਹੀ ਵਿਦਆਰਥੀਆਂ ਲਈ ਵਿਚਾਰ-ਉਤੇਜਕ ਵੀ ਸੀ । ਉਨ੍ਹਾਂ ਕਿਹਾ ਕਿ ਅਜਿਹੇ ਭਾਸ਼ਣ ਵਿੱਚੋਂ ਪ੍ਰਾਪਤ ਗਿਆਨ ਨਾਲ਼ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਸ਼ਾਸਨ ਪ੍ਰਣਾਲੀਆਂ ਬਣਾਉਣ ਵਿੱਚ ਨਾਗਰਿਕਾਂ ਦੀ ਮਹੱਤਵਪੂਰਨ ਭੂਮਿਕਾ ਅਤੇ ਸਰਕਾਰੀ ਆਪਸੀ ਤਾਲਮੇਲ ਦੀ ਵਿਆਪਕ ਸਮਝ ਪ੍ਰਦਾਨ ਹੋਈ ਹੈ । ਉਨ੍ਹਾਂ ਦੱਸਿਆ ਕਿ ਬੁਲਾਰੇ ਵੱਲੋਂ ਸਾਂਝੇ ਕੀਤੇ ਗਏ ਸੰਕਲਪਾਂ ਅਤੇ ਉਦਾਹਰਣਾਂ ਨੇ ਵਿਦਿਆਰਥੀਆਂ ਦੇ ਗਿਆਨ ਅਤੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕੀਤਾ ਹੈ । ਉਨ੍ਹਾਂ ਦੱਸਿਆ ਕਿ ਬੁਲਾਰੇ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਵਿੱਚ ਸ਼ਾਸਨ ਸੁਧਾਰਾਂ ਬਾਰੇ ਚਰਚਾਵਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top