Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 March, 2025, 07:42 PM

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ
ਪਟਿਆਲਾ, 11 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਡਾਇਰੈਕਟੋਰੇਟ ਆਫ਼ ਸਪੋਰਟਸ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਸਹਿਯੋਗ ਨਾਲ਼ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲੜਕੀਆਂ ਦੇ ਹੋਸਟਲਾਂ ਤੋਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ । ਰਜਿਸਟਰਾਰ ਡਾ. ਸੰਜੀਵ ਪੁਰੀ, ਵਿੱਤ ਇੰਚਾਰਜ ਡਾ.ਪ੍ਰਮੋਦ ਅਗਰਵਾਲ ਅਤੇ ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ.ਜਸਵਿੰਦਰ ਸਿੰਘ ਬਰਾੜ ਵੱਲੋਂ ਇਨ੍ਹਾਂ ਖੇਡ ਮੁਕਾਬਲਿਆਂ ਦਾ ਅਗਾਜ਼ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ ਲੈਮਨ–ਸਪੂਨ ਰੇਸ, ਸੈਕ ਰੇਸ, ਮਟਕੀ ਰੇਸ, ਹਰਡਲ ਰੇਸ, ਤਿੰਨ ਟੰਗੀ ਰੇਸ ਆਦਿ ਮੁਕਾਬਲੇ ਕਰਵਾਏ ਗਏ । ਡੀਨ ਅਕਾਦਮਿਕ ਮਾਮਲੇ, ਪ੍ਰੋਫੈਸਰ ਨਰਿੰਦਰ ਕੌਰ ਮੁਲਤਾਨੀ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਜਿੱਤਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ । ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥਣਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਦੇ ਹੋਏ ਸਰੀਰਿਕ ਅਤੇ ਮਾਨਸਿਕ ਸਿਹਤ ਦੀ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਸੀ । ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਅਜੀਤਾ, ਡੀਨ ਵਿਦਿਆਰਥੀ ਭਲਾਈ ਡਾ.ਮੋਨਿਕਾ ਚਾਵਲਾ, ਅਡੀਸ਼ਨਲ ਡੀਨ ਵਿਦਿਆਰਥੀ ਭਲਾਈ ਡਾ.ਨੈਨਾ ਸਰਮਾ ਅਤੇ ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਸ਼ਾਮਲ ਰਹੇ ।



Scroll to Top