Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:25 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ 

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 July, 2023, 06:37 PM

ਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ ਲਾਜ਼ਮੀ
• ਵਿਜੀਲੈਂਸ ਟੀਮਾਂ ਨੇ ਡੋਪ ਟੈਸਟ ਲਈ ਆਏ ਵਿਅਕਤੀਆਂ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਕੀਤੀ ਜਾਂਚ
ਚੰਡੀਗੜ੍ਹ, 25 ਜੁਲਾਈ:
ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ।
ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ।
ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ  ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।



Scroll to Top