ਵਿਸ਼ਨੂੰ ਸ਼ਰਮਾ ਨੇ ਦਿੱਤਾ ਅਮਨਦੀਪ ਰਾਜੂ ਨੂੰ ਥਾਪੜਾ

ਵਿਸ਼ਨੂੰ ਸ਼ਰਮਾ ਨੇ ਦਿੱਤਾ ਅਮਨਦੀਪ ਰਾਜੂ ਨੂੰ ਥਾਪੜਾ
– ਲੋਕਾਂ ਦੀ ਹਰ ਸਮੱਸਿਆ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਪਟਿਆਲਾ : ਕਾਂਗਰਸ ਪਾਰਟੀ ਦੇ ਹਲਕਾ ਪਟਿਆਲਾ ਤੋਂ ਇੰਚਾਰਜ ਵਿਸ਼ਨੂੰ ਸ਼ਰਮਾ ਨੇ ਅੱਜ ਨੌਜਵਾਨ ਤੇ ਸਮਾਜ ਸੇਵੀ ਅਮਨਦੀਪ ਸ਼ਰਮਾ ਰਾਜੂ ਨੂੰ ਥਾਪੜਾ ਦਿੰਦਿਆਂ ਲੋਕਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਉਨਾ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਲੋਕਾਂ ਦੇ ਕੰਮ ਪੂਰੀ ਤਰ੍ਹਾਂ ਰੁਕੇ ਪਏ ਹਨ ਤੇ ਲੋਕ ਤੰਗ ਪਰੇਸ਼ਾਨ ਹੋ ਰਹੇ ਹਨ, ਇਸ ਲਈ ਪਾਰਟੀ ਵਰਕਰਾਂ ਤੇ ਨੇਤਾਵਾਂ ਨੂੰ ਘਰ ਘਰ ਜਾਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਉਨਾ ਦਾ ਹੱਲ ਕਰਨਾ ਚਾਹੀਦਾ ਹੈ । ਇਸ ਮੌਕੇ ਅਮਨਦੀਪ ਸ਼ਰਮਾ ਰਾਜੂ ਨੇ ਵਿਸ਼ਨੂੰ ਸ਼ਰਮਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ । ਉਨਾ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਵਧ ਤੋਂ ਵਧ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ ਤੇ ਲੋਕ ਵੀ ਕਾਂਗਰਸ ਦਾ ਸਾਥ ਪੂਰੀ ਤਰ੍ਹਾਂ ਡਟਕੇ ਦੇ ਰਹੇ ਹਨ ।
