ਹਾਈਕੋਰਟ ਨੇ ਕੀਤਾ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 March, 2025, 12:24 PM

ਹਾਈਕੋਰਟ ਨੇ ਕੀਤਾ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਜੋ ਲੋਕ ਸਭਾ ਦੇ ਸੈਸ਼ਨਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਮੰਗ ਵਾਲੀ ਪਟੀਸ਼ਨ ਪਾਈ ਗਈ ਸੀ ਦਾ ਲੋਕ ਸਭਾ ਕਮੇਟੀ ਵਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ 54 ਦਿਨਾਂ ਦੀ ਛੁੱਟੀ ਦੇਣ ਅਤੇ ਮੈਂਬਰਸਿ਼ਪ ਖਤਮ ਨਾ ਹੋਣ ਦਾ ਹਵਾਲਾ ਦਿੰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ । ਦੱਸਣਯੋਗ ਹੈ ਕਿ ਇਸ ਤਰ੍ਹਾਂ ਨਾਲ ਲੋਕ ਸਭਾ ਵਿਚ ਪੇਸ਼ ਨਾ ਹੋਣ ਦੇ ਚਲਦਿਆਂ ਹੋਇਆਂ ਵੀ ਉਹ ਲੋਕ ਸਭਾ ਦੇ ਮੈਂਬਰ ਰਹਿਣਗੇ ਪਰ ਉਹ ਲੋਕ ਸਭਾ ਦੇ ਸੈਸ਼ਨਾਂ ਵਿਚ ਹਿੱਸਾ ਨਹੀਂ ਲੈ ਸਕਣਗੇ ।
