Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਅਪੇਟਰਾਂ ਨੂੰ ਕੀਤਾ 17 ਲੱਖ 60 ਹਜ਼ਾਰ ਅਤੇ 4 ਹਜ਼ਾਰ ਅਮਰੀਕੀ ਡੋਲਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਅਪੇਟਰਾਂ ਨੂੰ ਕੀਤਾ 17 ਲੱਖ 60 ਹਜ਼ਾਰ ਅਤੇ 4 ਹਜ਼ਾਰ ਅਮਰੀਕੀ ਡੋਲਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਅਪੇਟਰਾਂ ਨੂੰ ਕੀਤਾ 17 ਲੱਖ 60 ਹਜ਼ਾਰ ਅਤੇ 4 ਹਜ਼ਾਰ ਅਮਰੀਕੀ ਡੋਲਰਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ (): ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਵਿੱਤਰ ਸ਼ਹਿਰ ਅੰਮਿਤਸਰ ਦਿਹਾਤੀ ਦੀ ਪੁਲਸ ਨੇ ਅੱਜ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ `ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ।
ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ ।
ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ. ਆਈ. ਜੀ.) ਬਾਰਡਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ । ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ । ਡੀ. ਆਈ. ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ । ਸੀਨੀਅਰ ਪੁਲਸ ਸੁਪਰਡੈਂਟ (ਅੰਮ੍ਰਿਤਸਰ) ਦਿਹਾਤੀ ਮਨਿੰਦਰ ਸਿੰਘ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ `ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਅੰਮ੍ਰਿਤਸਰ ਦੇ ਇੰਡੀਆ ਗੇਟ, ਛੇਹਰਟਾ ਤੋਂ ਦੋਵੇਂ ਹਵਾਲਾ ਆਪਰੇਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਐਚਪੀ ਲੈਪਟਾਪ ਅਤੇ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ । ਉਨ੍ਹਾਂ ਕਿਹਾ ਕਿ ਇਸ ਹਵਾਲਾ ਨੈੱਟਵਰਕ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਘਰਿੰਦਾ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫ. ਆਈ. ਆਰ. ਨੰਬਰ 57, 14-03-2025 ਪਹਿਲਾਂ ਹੀ ਦਰਜ ਹੈ । ਦੱਸਣਯੋਗ ਹੈ ਕਿ 1 ਮਾਰਚ 2025 ਤੋਂ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਬਾਰਡਰ ਰੇਂਜ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਵਿੱਚ 337 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ 192 ਮਾਮਲੇ ਦਰਜ ਕਰਕੇ ਕੀਤੇ ਗਏ ਹਨ । ਪੁਲਸ ਟੀਮਾਂ ਨੇ ਹੁਣ ਤੱਕ ਮੁਲਜ਼ਮਾਂ ਦੇ ਕਬਜ਼ੇ ’ਚੋਂ 41 ਕਿਲੋ ਹੈਰੋਇਨ, 1 ਕਿਲੋ ਆਈਸ, 26 ਲੱਖ ਰੁਪਏ ਅਤੇ 4000 ਅਮਰੀਕੀ ਡਾਲਰ ਡਰੱਗ ਮਨੀ, ਛੇ ਮੋਟਰਸਾਈਕਲ, ਨੌਂ ਚਾਰ ਪਹੀਆ ਵਾਹਨ ਅਤੇ 21 ਮੋਬਾਈਲ ਫੋਨ ਬਰਾਮਦ ਕੀਤੇ ਹਨ ।

Advertisement
Advertisement
Advertisement
Advertisement
Scroll to Top