ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ

ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ
– ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਜਾ ਰਿਹੈ ਕਬੱਡੀ ਕੱਪ
ਪਟਿਆਲ : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ ਆਗਾਮੀ 17 ਮਾਰਚ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ 15ਵਾਂ ਟੌਹੜਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਈ ਅਕੈਡਮੀਆਂ ਦੇ ਮੈਚ ਹੋਣਗੇ । ਇਸ ਮੌਕੇ ਉਨ੍ਹਾਂ ਨਾਲ ਉੱਘੇ ਐਨ. ਆਰ. ਆਈ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਧਾਲੀਵਾਲ, ਚਰਨਜੀਤ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਮੌਜੂਦ ਸਨ ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਆਖਿਆ ਕਿ ਜਥੇਦਾਰ ਟੌਹੜਾ ਦੀਆਂ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਹਮੇਸ਼ਾ ਕੌਮ ਯਾਦ ਰਖੇਗੀ। ਉਨ੍ਹਾ ਕਿਹਾ ਕਿ ਅੱਜ ਦੇ ਅਜੋਕੇ ਸਮੇਂ ਦੇ ਵਿਚ ਰਾਜਸੀ ਨੇਤਾਵਾਂ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੀਆਂ ਸੇਵਾਵਾਂ ਅਤੇ ਉਨ੍ਹਾ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਟੌਹੜਾ ਕਬੱਡੀ ਕੱਪ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਅਜੋਕੇ ਸਮੇਂ ਅਜਿਹੇ ਖੇਡ ਮੇਲਿਆਂ ਨੂੰ ਕਰਵਾਉਣ ਦੀ ਬਹੁਤ ਲੋੜ ਹੈ ਤਾਂ ਜੋ ਅੱਜ ਦੀ ਨੌਜਵਾਨੀ ਨੂੰ ਖੇਡਾਂ ਵਾਲੇ ਪਾਸੇ ਲਾਇਆ ਜਾ ਸਕੇ।
ਉਨ੍ਹਾਂ ਆਖਿਆ ਕਿ ਇਹ ਕਬੱਡੀ ਕੱਪ ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਿ ਪੰਜਾਬ ਯੁਨਾਇਟਿਡ ਕਬੱਡੀ ਫੈਡਰੇਸ਼ਨ ਦੀਆਂ ਅਕੈਡਮੀਆਂ ਦੇ ਮੈਚ ਹੋਣਗੇ । ਇਸ ਖੇਡ ਮੇਲੇ ਵਿਚ ਜੇਤੂ ਟੀਮਾਂ ਨੂੰ ਇਨਾਮ ਵੀ ਦਿੱਤੇ ਜਾਣਗੇ, ਜਿਸ ਵਿਚ ਦੇਸ਼ ਵਿਦੇਸ਼ ਦੇ ਨਾਮੀ ਕਬੱਡੀ ਖਿਡਾਰੀ ਹਿੱਸਾ ਲੈਣਗੇ ।
ਇਸ ਮੌਕੇ ਚਰਨਜੀਤ ਸਿੰਘ ਰੱਖੜਾ, ਹਰੀ ਸਿੰਘ ਐਮ. ਡੀ. ਪ੍ਰੀਤ ਕੰਬਾਈਨ, ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਢੀਂਡਸਾ, ਕਬੱਡੀ ਕੱਪ ਦੇ ਸਰਪ੍ਰਸਤ ਜਸਵੰਤ ਸਿੰਘ ਅਕੌਤ, ਪ੍ਰਧਾਨ ਸੁਰਿੰਦਰ ਸਿੰਘ ਜਿੰਦਲਪੁਰ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਪਾਲ ਸਿੰਘ, ਜਨਰਲ ਸਕੱਤਰ ਜਗਤਾਰ ਸਿੰਘ ਸਿੱਧੂ, ਲੀਗਲ ਐਡਵਾਈਜਰ ਐਡਵੋਕੇਟ ਸੁਖਵੀਰ ਸਿੰਘ ਖਾਂਸੀਆ, ਮੀਤ ਪ੍ਰਧਾਨ ਗੁਰਸਿਮਰਨ ਸਿੰਘ ਬੈਦਵਾਨ, ਜਗਤਾਰ ਸਿੰਘ ਮਾਜਰੀ ਅਕਾਲੀਆਂ, ਬਬਲੀ ਨਾਭਾ ਕੋਚ, ਗੁਰਰਾਜ ਸਿੰਘ ਬੈਦਵਾਨ, ਭਗਵੰਤ ਸਿੰਘ ਮੂੰਡਖੇੜਾ ਆਦਿ ਮੌਜੂਦ ਸਨ ।
