Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋਈ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋਈ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋਈ ਸ਼ੁਰੂ
ਅੰਮਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਸ਼ੁਰੂ ਹੋ ਗਏ ਹਨ ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ ।
ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ ।

Advertisement
Advertisement
Advertisement
Advertisement
Scroll to Top