Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਲਾਂਚ ਕਰੇਗੀ ਪੰਜਾਬ ਸਰਕਾਰ : ਬਲਜੀਤ ਕੌਰ

ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਲਾਂਚ ਕਰੇਗੀ ਪੰਜਾਬ ਸਰਕਾਰ : ਬਲਜੀਤ ਕੌਰ

ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਲਾਂਚ ਕਰੇਗੀ ਪੰਜਾਬ ਸਰਕਾਰ : ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵ ਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ.) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ । ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅ-ਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ.) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮ. ਓ. ਯੂ) `ਤੇ ਹਸਤਾਖਰ ਕੀਤੇ ਗਏ ਹਨ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਭਰ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਨਤੀਜਿਆਂ ਨੂੰ ਯਕੀਨੀ ਬਣਾਉਣਾ, ਪ੍ਰਾਈਵੇਟ ਅਤੇ ਜਨਤਕ ਸ਼ੁਰੂਆਤੀ ਸਿੱਖਿਆ ਸੰਸਥਾਵਾਂ ਨੂੰ ਇੱਕ ਏਕੀਕ੍ਰਿਤ ਢਾਂਚੇ ਅਧੀਨ ਲਿਆਉਣਾ ਹੈ ।

Advertisement
Advertisement
Advertisement
Advertisement
Scroll to Top