17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 27 July, 2023, 04:57 PM

ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼, 17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ
ਗੁਰਦਾਸਪੁਰ, 27 ਜੁਲਾਈ 2023 – ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 17.960 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਇਸ ਨੂੰ ਸ਼੍ਰੀਨਗਰ ਤੋਂ ਅੰਮ੍ਰਿਤਸਰ ਲਿਜਾ ਰਹੇ ਸਨ।
ਪੁਲਿਸ ਵੱਲੋਂ ਇਸ ਮਾਮਲੇ ‘ਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਕਾਰਟੇਲ ਵਿੱਚ ਸ਼ਾਮਲ ਹੋਰ ਸ਼ੱਕੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ।
