Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:48 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ
6 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ
ਛੇ ਮਹੀਨੇ ਅੰਦਰ ਹੋਣਗੇ ਮੁਕੰਮਲ, ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਕੋਈ ਘਾਟ : ਵਿਧਾਇਕ ਨਰਿੰਦਰ ਕੌਰ ਭਰਾਜ
ਘਰਾਚੋਂ/ ਭਵਾਨੀਗੜ੍ਹ/ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਹਰ ਇੱਕ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਕਾਇਆ ਕਲਪ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਨਾਲ ਸਬੰਧਤ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਘਰਾਚੋਂ ਅਨਾਜ ਮੰਡੀ ਵਿੱਚ ਲਗਭਗ ਛੇ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸਾਂਝਾ ਨੀਹ ਪੱਥਰ ਰੱਖਦਿਆਂ ਕੀਤਾ ।

ਪਿੰਡ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਸਮੇਤ ਹੋਰ ਸ਼ਖਸ਼ੀਅਤਾਂ ਦੀ ਮੌਜੂਦਗੀ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੁੱਚੇ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਨੇਕਾਂ ਲੋਕ ਪੱਖੀ ਪ੍ਰੋਜੈਕਟਾਂ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਗਿਆ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਵੀ ਲੋਕਾਂ ਦੇ ਕੰਮ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ 3.85 ਕਰੋੜ ਦੀ ਲਾਗਤ ਨਾਲ ਫੜ ਉੱਤੇ ਹੋਣ ਵਾਲੀ ਸੀਸੀ ਫਲੋਰਿੰਗ, 1.12 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਅਤੇ ਚਾਰ ਗੇਟਾਂ ਦੇ ਨਿਰਮਾਣ, 73.75 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸੈਡ ਅਤੇ 31 ਲੱਖ ਰੁਪਏ ਦੀ ਲਾਗਤ ਨਾਲ ਦੋ ਲਵਾਟਰੀ ਬਲਾਕਾਂ ਦੀ ਉਸਾਰੀ ਦੇ ਕਾਰਜਾਂ ਦਾ ਨੀਹ ਪੱਥਰ ਰੱਖਿਆ । ਉਹਨਾਂ ਦੱਸਿਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਇਹ ਵਿਕਾਸ ਕਾਰਜ ਮੁਕੰਮਲ ਕਰਵਾਉਣ ਦੇ ਆਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ ਹਨ ਤਾਂ ਜੋ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਇਸ ਮੌਕੇ ਸਰਪੰਚ ਦਲਜੀਤ ਸਿੰਘ ਘਰਾਚੋਂ, ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਚੇਅਰਮੈਨ ਮਾਰਕੀਟ ਕਮੇਟੀ ਜਗਸੀਰ ਸਿੰਘ ਝਨੇੜੀ, ਪ੍ਰਧਾਨ ਆੜਤੀ ਐਸੋਸੀਏਸ਼ਨ ਪਰਦੀਪ ਮਿੱਤਲ, ਪ੍ਰਧਾਨ ਟਰੱਕ ਯੂਨੀਅਨ ਜਤਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top