Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਸੂਬੇ `ਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕੀਤਾ ਜਾ ਰਿਹੈ ਨਿਰਮਾਣ

ਦੁਆਰਾ: Punjab Bani ਪ੍ਰਕਾਸ਼ਿਤ :Saturday, 15 March, 2025, 04:32 PM

ਸੂਬੇ `ਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕੀਤਾ ਜਾ ਰਿਹੈ ਨਿਰਮਾਣ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ । ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ । ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ `ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ ਨਿਯਮਤ ਤੌਰ `ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ । ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ ।