Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਾਬਰਪੁਰ ਵਿਖੇ ਜਿੰਮ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਾਬਰਪੁਰ ਵਿਖੇ ਜਿੰਮ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਾਬਰਪੁਰ ਵਿਖੇ ਜਿੰਮ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ
-ਪਿੰਡ ਵਾਸੀਆਂ ਨੇ ਚੇਅਰਮੈਨ ਕੋਟੇ ਵਿੱਚੋਂ ਪਹਿਲਾ ਭੇਜੀ ਗਰਾਂਟ ਨਾਲ ਬਣਾਏ ਵਧੀਆ ਵਾਲੀਬਾਲ ਗਰਾਉਂਡ ਲਈ ਕੀਤਾ ਧੰਨਵਾਦ
ਨਾਭਾ, 15 ਮਾਰਚ ()-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਨਸਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਉਹਨਾਂ ਦਾ ਧਿਆਨ ਖੇਡਾਂ ਵੱਲ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਪਿੰਡ ਬਾਬਰਪੁਰ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਕਰਵਾਏ ਗਏ ਦਸਵੇਂ ਵਾਲੀਬਾਲ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਪਟਿਆਲਾ ਜਿਲੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਜਿਸ ਤਹਿਤ ਉਹਨਾਂ ਨੇ ਆਪਣੇ ਤਿਆਰੀ ਕੋਟੇ ਵਿੱਚੋਂ ਗਰਾਂਟ ਦੇ ਕੇ ਪਿੰਡ ਬਾਬਰਪੁਰ ਵਿਖੇ ਬਾਲੀਵਾਲ ਦਾ ਖੇਡ ਗਰਾਊਂਡ ਵਧੀਆ ਬਣਾਇਆ ਹੈ ਉਸੇ ਤਹਿਤ ਹੋਰ ਕਈ ਪਿੰਡਾਂ ਵਿੱਚ ਵੀ ਨੌਜਵਾਨਾਂ ਦੀ ਖੇਡਣ ਲਈ ਗਰਾਊਂਡ ਬਣਾਏ ਜਾ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਾਬਰਪੁਰ ਵਿਖੇ ਨੌਜਵਾਨਾਂ ਦੀ ਚੰਗੀ ਸਿਹਤ ਲਈ ਬਣਾਉਣ ਲਈ ਜਿੰਮ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਚਮਕੌਰ ਸਿੰਘ ਗੱਗੀ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਪਹਿਲਾਂ ਭੇਜੀ ਗਰਾਂਟ ਨਾਲ ਪਿੰਡ ਬਾਬਰਪੁਰ ਵਿਖੇ ਬਣਾਏ ਗਏ ਵਾਲੀਬਾਲ ਦੇ ਵਧੀਆ ਖੇਡ ਗਰਾਊਂਡ ਅਤੇ ਜਿੰਮ ਲਈ 2 ਲੱਖ ਰੁਪਏ ਦੀ ਹੋਰ ਗਰਾਂਟ ਭੇਜਣ ਦੇ ਕੀਤੇ ਐਲਾਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਬੀਰ ਸਿੰਘ ਕੋਚ, ਯੂਥ ਆਗੂ ਲਾਲੀ ਫਤਿਹਪੁਰ, ਬਿੱਟੂ ਬਾਬਰਪੁਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਸਰਪੰਚ ਕੁਲਾਰਾਂ, ਜਸਕਰਨਵੀਰ ਸਿੰਘ ਤੇਜੇ, ਦਲਜੀਤ ਸਿੰਘ ਬਾਜਵਾ, ਹਨੀ ਪਹਾੜਪੁਰ, ਲਵਪ੍ਰੀਤ ਸਿੰਘ ਕੁਲਾਰਾਂ, ਲਾਡੀ ਸੋਹੀ ਸਰਪੰਚ ਰਣਜੀਤਗੜ੍ਹ, ਹਰਿੰਦਰ ਸਿੰਘ ਸੋਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਤੇ ਖਿਡਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top