Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਕੇਂਦਰੀ ਬਾਡੀ

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਕੇਂਦਰੀ ਬਾਡੀ

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਕੇਂਦਰੀ ਬਾਡੀ
ਪੀ. ਆਰ. ਟੀ. ਸੀ. ਪੈਨਸ਼ਨਰਾਂ ਨੇ ਮਨਾਇਆ ਪੈਨਸ਼ਨਰਜ਼ ਦਿਵਸ ਤੇ ਕੀਤਾ ਬਜੁਰਗਾਂ ਦਾ ਸਨਮਾਨ
ਪਟਿਆਲਾ 15 ਮਾਰਚ (): ਪੀ. ਆਰ. ਟੀ. ਸੀ. ਦੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਸਲਾਨਾ ਸਮਾਰੋਹ ਕਰਕੇ ਪੈਨਸ਼ਨਰ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਖ—ਵੱਖ ਡਿਪੂਆਂ ਨਾਲ ਸਬੰਧਤ ਪੈਨਸ਼ਨਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਸਲਾਨਾ ਸਮਾਰੋਹ ਵਿੱਚ ਸ਼ਾਮਲ ਪੈਨਸ਼ਨਰਾਂ ਨੂੰ ਸਵਾਗਤੀ ਭਾਸ਼ਣ ਰਾਹੀਂ ਸੰਬੋਧਨ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਐਸੋਸੀਏਸ਼ਨ ਵਲੋਂ ਲੰਘੇ ਸਾਲ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਤੇ ਚਾਨਣਾ ਪਾਇਆ । ਕੇਂਦਰੀ ਬਾਡੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਪੈਨਸ਼ਨ ਦੀ ਅਦਾਇਗੀ ਕਰਾਉਣ ਦੀ ਮਿਤੀ ਨਿਸ਼ਚਿਤ ਕਰਾਉਣ ਅਤੇ ਰਹਿੰਦੇ ਬਕਾਇਆਂ ਦੀ ਅਦਾਇਗੀ ਲਈ ਕੇਂਦਰੀ ਬਾਡੀ ਵਲੋਂ ਪਾਏ ਯੋਗਦਾਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਰਹਿੰਦੇ ਬਕਾਏ ਦਿਵਾਉਣ ਦਾ ਵੀ ਵਾਅਦਾ ਕੀਤਾ । ਇਸ ਮੌਕੇ ਤੇ ਆਪਣੀ ਉਮਰ ਦੇ 75 ਸਾਲ ਬਿਤਾ ਚੁੱਕੇ ਹਰ ਡਿਪੂ ਦੇ 5—5 ਪੈਨਸ਼ਨਰਾਂ ਨੂੰ, ਮਮੈਂਟੋ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਹਰ ਡਿਪੂ ਦੇ ਚੇਅਰਮੈਨ, ਪ੍ਰਧਾਨ ਅਤੇ ਜਨਰਲ ਸਕੱਤਰਾਂ ਦਾ ਵੀ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ । ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਚੇਅਰਮੈਨ ਮੁਕੰਦ ਸਿੰਘ ਨੇ ਧੰਨਵਾਦੀ ਭਾਸ਼ਣ ਵਿੱਚ ਹਰ ਪ੍ਰਾਪਤੀ ਲਈ ਹਰ ਪੈਨਸ਼ਨਰ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਅੱਗੋਂ ਲਈ ਵੀ ਪੂਰਨ ਸਹਿਯੋਗ ਦੀ ਮੰਗ ਕੀਤੀ । ਉਹਨਾਂ ਨੇ ਰਹਿੰਦੇ ਬਕਾਏ ਜਿਵੇਂ ਕਿ ਪੇ-ਗਰੇਡ ਦੇ ਬਕਾਏੇ, ਫੈਮਲੀ ਪੈਨਸ਼ਨ, ਗਰੈਚੂਟੀ ਅਤੇ ਮੈਡੀਕਲ ਬਿੱਲਾਂ ਦੇ ਬਕਾਇਆਂ ਦੀ ਅਦਾਇਗੀ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ। ਸੁਚੱਜੇ ਢੰਗ ਨਾਲ ਕਰਵਾਇਆ ਗਿਆ ਇਹ ਸਲਾਨਾ ਸਮਾਗਮ ਬਹੁਤ ਹੀ ਯਾਦਗਾਰੀ ਹੋ ਨਿਬੜਿਆ । ਇਸ ਸਨਮਾਨ ਸਮਾਰੋਹ ਨੂੰ ਨੇਪੜੇ ਚਾੜਨ ਲਈ ਸਰਵ ਸ੍ਰੀ ਬਚਨ ਸਿੰਘ ਅਰੋੜਾ, ਜਨਰਲ ਸਕੱਤਰ ਕੇਂਦਰੀ ਬਾਡੀ, ਮਹਿੰਦਰ ਸਿੰਘ ਸੋਹੀ, ਅਮਲੋਕ ਸਿੰਘ ਕੈਸ਼ੀਅਰ, ਸੂਰਜ ਭਾਨ ਸੀ. ਆਈ., ਬਖਸ਼ੀਸ਼ ਸਿੰਘ ਦਫਤਰ ਸਕੱਤਰ ਤੇ ਜਰਨੈਲ ਸਿੰਘ ਨੇ ਭਰਪੂਰ ਯੋਗਦਾਨ ਪਾਇਆ । ਸਟੇਜ਼ ਦੀ ਜਿੰਮੇਵਾਰੀ ਬਚਨ ਸਿੰਘ ਅਰੋੜਾ ਨੇ ਬਾਖੂਬੀ ਨਿਭਾਈ ।

Advertisement
Advertisement
Advertisement
Advertisement
Scroll to Top