Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਰਾਜ ਪੱਧਰੀ ਸਮਾਗਮ ਹੋਇਆ ਸੰਪੰਨ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਰਾਜ ਪੱਧਰੀ ਸਮਾਗਮ ਹੋਇਆ ਸੰਪੰਨ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਰਾਜ ਪੱਧਰੀ ਸਮਾਗਮ ਹੋਇਆ ਸੰਪੰਨ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੁਕਾਬਲੇ ਵਿੱਚ ਪੋਜ਼ੀਸ਼ਨ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
ਪਟਿਆਲਾ 7 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲਾ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਰਾਜ ਪੱਧਰੀ ਸਮਾਗਮ ਵਿੱਚ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਿੰਗ ਦੇ ਬੱਚਿਆਂ ਨੇ ਭਾਗ ਲਿਆ । ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲਿਆਂ ਦੇ ਨਾਲ-ਨਾਲ ਸੱਭਿਆਚਾਰ ਮੁਕਾਬਲੇ ਵੀ ਕਰਵਾਏ ਗਏ ਅਤੇ ਇਹਨਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ । ਇਸ ਮੌਕੇ ਉਹਨਾਂ ਸਮੁੱਚੇ ਪੰਜਾਬ ਵਿੱਚੋਂ ਆਏ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਮਦਦ ਕਰਕੇ ਉਹਨਾਂ ਦੀ ਸ਼ਖਸੀਅਤ ਦੇ ਗੁਣਾਂ ਨੂੰ ਉਭਾਰਨ ਲਈ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਪ੍ਰਸੰਸਾਯੋਗ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਬੱਚਿਆਂ ਦੇ ਲਈ ਵੱਖਰੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਹਨਾਂ ਬੱਚਿਆਂ ਨੂੰ ਦੂਜੇ ਬੱਚਿਆਂ ਦੇ ਮੁਕਾਬਲੇ ਵਿੱਚ ਖੜਾ ਕਰਕੇ ਸਮਾਜ ਵਿੱਚ ਜਿੰਦਗੀ ਜਿਉਣ ਦੇ ਕਾਬਲ ਬਣਾਇਆ ਜਾ ਸਕੇ । ਇਸ ਮੌਕੇ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਇਹਨਾਂ ਬੱਚਿਆਂ ਨੂੰ ਸੰਭਾਲਣ ਦੀ ਲੋੜ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਚੰਗੇ ਇਨਸਾਨ ਬਣ ਸਕਣ । ਪੰਜਾਬ ਭਰ ਵਿੱਚੋਂ ਆਏ ਇਹਨਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਬਹੁਤ ਹੀ ਭਾਵਕ ਕਰਨ ਵਾਲੀਆਂ ਪੇਸ਼ਕਾਰੀਆਂ ਸਟੇਜ ‘ਤੇ ਪੇਸ਼ ਕੀਤੀਆਂ । ਰਾਜ ਪੱਧਰੀ ਸਮਾਗਮ ਵਿੱਚ ਕੁੜੀਆਂ ਵੱਲੋਂ ਗਿੱਧਾ ਅਤੇ ਮੁੰਡਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ । ਇਸ ਮੌਕੇ ਆਏ ਮਹਿਮਾਨਾਂ ਦਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਸ਼ਾਲੂ ਮਹਿਰਾ ਵੱਲੋਂ ਸਵਾਗਤ ਕੀਤਾ ਅਤੇ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਸਮਾਗਮ ਲਈ ਕੀਤੇ ਸਾਰੇ ਪ੍ਰਬੰਧਾਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਡੀ. ਐਸ. ਈ. ਪੁਨੀਤ ਸ਼ਰਮਾ, ਡਿਪਟੀ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ, ਈ. ਆਈ. ਪੰਜਾਬ ਮਨਪ੍ਰੀਤ ਸਿੰਘ, ਅਸਿਸਟੈਂਟ ਈ ਆਈ ਡੀ ਇਕਬਾਲ ਸਿੰਘ, ਡਿਪਟੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਰਵਿੰਦਰ ਪਾਲ ਸਿੰਘ, ਕੋਆਰਡੀਨੇਟਰ ਸੀ. ਈ. ਪੀ. ਡਬਲਿਊ. ਡੀ. ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਕਿਰਨ ਕੁਮਾਰੀ, ਅਸਿਸਟੈਂਟ ਸਮਾਰਟ ਸਕੂਲ ਕੋਆਰਡੀਨੇਟਰ ਜਗਜੀਤ ਸਿੰਘ ਬਾਲੀਆਂ, ਲਖਵਿੰਦਰ ਸਿੰਘ ਕੌਲੀ, ਅਵਤਾਰ ਸਿੰਘ ਰਾਜਪੁਰਾ ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਸਮੂਹ ਬੀਪੀਈਓ’ਜ਼ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top