Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਕੀਤੀਆਂ ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ

ਦੁਆਰਾ: Punjab Bani ਪ੍ਰਕਾਸ਼ਿਤ :Friday, 07 March, 2025, 05:25 PM

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਕੀਤੀਆਂ ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ
ਅੰਮ੍ਰਿਤਸਰ , 7 ਮਾਰਚ : ਸਿੱਖਾਂ ਦੀ ਧਾਰਮਿਕ ਤੇ ਸਰਵਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ । ਇਸ ਦਾ ਖੁਲਾਸਾ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੜੈਣ ਵੱਲੋਂ ਕੀਤਾ ਗਿਆ ਹੈ । ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ । ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ । ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦਿਆ ਗਿਆ ਹੈ । ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ ।