Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:08 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਇੰਨੋਵੇਟਵਿ ਇੰਡੀਆ' ਦੇ ਹਵਾਲੇ ਨਾਲ਼ ਨਵੀਆਂ ਪਹਿਲਕਦਮੀਆਂ ਬਾਰੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿਖੇ 'ਇੰਨੋਵੇਟਵਿ ਇੰਡੀਆ' ਦੇ ਹਵਾਲੇ ਨਾਲ਼ ਨਵੀਆਂ ਪਹਿਲਕਦਮੀਆਂ ਬਾਰੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿਖੇ ‘ਇੰਨੋਵੇਟਵਿ ਇੰਡੀਆ’ ਦੇ ਹਵਾਲੇ ਨਾਲ਼ ਨਵੀਆਂ ਪਹਿਲਕਦਮੀਆਂ ਬਾਰੇ ਕਰਵਾਇਆ ਵਿਸ਼ੇਸ਼ ਸੈਮੀਨਾਰ
-ਨਵੀਆਂ ਪਹਿਲਕਦਮੀਆਂ ਸਦਕਾ ਹੀ ਮਨੁੱਖ ਨੇ ਹਮੇਸ਼ਾ ਵਿਕਾਸ ਕੀਤਾ: ਪ੍ਰੋ. ਨਰਿੰਦਰ ਮੁਲਤਾਨੀ
ਪਟਿਆਲਾ 7 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਆਈ. ਪੀ. ਆਰ, ਚੇਅਰ ਅਤੇ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਭੋਜਨ ਤਕਨਾਲੋਜੀ ਵਿਭਾਗ ਵੱਲੋਂ ਇੰਟਰਪ੍ਰੀਨਿਊਰਸ਼ਿਪ, ਇਨੋਵੇਸ਼ਨ ਅਤੇ ਕੈਰੀਅਰ ਹੱਬ ਦੇ ਸਹਿਯੋਗ ਨਾਲ਼ ‘ਇੰਨੋਵੇਟਿਵ ਇੰਡੀਆ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਸਾਇੰਸ ਆਡੀਟੋਰੀਅਮ ਵਿਖੇ ਹੋਏ ਇਸ ਸੈਮੀਨਾਰ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਵੱਲੋਂ ਕੀਤਾ ਗਿਆ । ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ‘ਇੰਨੋਵੇਟਿਵ ਇੰਡੀਆ’ ਦੇ ਹਵਾਲੇ ਨਾਲ਼ ਹਰੇਕ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਵਿਸ਼ੇ ਬਾਰੇ ਚਾਨਣਾ ਪਾਇਆ ਗਿਆ । ਉਨ੍ਹਾਂ ਕਿਹਾ ਕਿ ਨਵੀਂਆਂ ਪਹਿਲਕਦਮੀਆਂ ਸਦਕਾ ਹੀ ਮਨੁੱਖ ਨੇ ਹਮੇਸ਼ਾ ਵਿਕਾਸ ਕੀਤਾ ਹੈ । ਉਨ੍ਹਾਂ ਆਈ. ਪੀ. ਆਰ., ਚੇਅਰ ਵੱਲੋਂ ਇਸ ਸੈਮੀਨਾਰ ਦਾ ਆਯੋਜਨ ਕੀਤੇ ਜਾਣ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਲਈ ਪ੍ਰੇਰਿਆ ।
ਇਸ ਤੋਂ ਪਹਿਲਾਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਪ੍ਰੋ. ਜਸਵਿੰਦਰ ਸਿੰਘ ਬਰਾੜ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ । ਚੀਮਾ ਬੁਆਇਲਰ ਲਿਮੀਟਿਡ, ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ. ਹਰਜਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੋਜਗਾਰ ਦੇ ਮੌਕਿਆਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਲਈ ਵੱਖ-ਵੱਖ ਮੰਚਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ। ਉਨ੍ਹਾਂ ਵੱਲੋਂ ਆਪਣੇ ਭਾਸ਼ਣ ਰਾਹੀਂ ਅਜੋਕੇ ਯੁੱਗ ਵਿੱਚ ਨਵੀਂ ਪੀੜ੍ਹੀ ਨੂੰ ਰੋਜਗਾਰ ਦੀ ਤਲਾਸ਼ ਕਰਨ ਦੀ ਬਜਾਏ ਇੰਟਰਪ੍ਰੀਨਿਊਰਸ਼ਿਪ ਅਤੇ ਇਨੋਵੇਸ਼ਨ ਦੇ ਮਾਧਿਅਮ ਰਾਹੀਂ ਰੋਜਗਾਰ ਦੇਣ ‘ਤੇ ਜੋਰ ਦੇਣ ਲਈ ਉਤਸਾਹਿਤ ਕੀਤਾ ।
ਆਈ.ਪੀ. ਆਰ. ਚੇਅਰ ਦੇ ਪ੍ਰੋਫ਼ੈਸਰ ਇੰਚਾਰਜ ਪ੍ਰੋ. ਬਲਵਿੰਦਰ ਸਿੰਘ ਸੂਚ ਨੇ ਸੈਮੀਨਾਰ ਦੇ ਉਦੇਸ਼ ਬਾਰੇ ਬੋਲਦਿਆਂ ਦੱਸਿਆ ਕਿ ਵਿਦਿਆਰਥੀਆਂ ਲਈ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਹੋਰ ਨਵੀਂਆਂ ਦਿਸ਼ਾਵਾਂ ਵੱਲ ਜਾਣ ਹਿਤ ਪ੍ਰੇਰਿਤ ਕਰੇਗਾ ਅਤੇ ਭਾਰਤ ਦੇਸ਼ ਨੂੰ ਨਵੀਂ ਤਰੱਕੀ ਦੇ ਰਾਹੀ ਤੇ ਲੈ ਕੇ ਜਾਣ ਲਈ ਸਹਾਈ ਹੋਵੇਗਾ । ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਐਂਡ ਐਜੂਕੇਸ਼ਨ, ਚੰਡੀਗੜ੍ਹ ਤੋਂ ਡਾ. ਦਿਵਿਆ ਕੌਸ਼ਿਕ ਨੇ ਇਸ ਮੌਕੇ ਬੋਲਦਿਆਂ ਉਦਯੋਗਿਕ ਖੇਤਰ ਵਿੱਚ ਸ਼ੁਰੂਆਤ ਤੋਂ ਲੈ ਕੇ ਮਾਰਕੀਟ ਦੇ ਵੱਖ-ਵੱਖ ਪੜਾਵਾਂ ਅਤੇ ਆਮਦਨ ਦੇ ਵਸੀਲਿਆ ਨੂੰ ਪ੍ਰਫੁਲੱਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਪ੍ਰਭਾਵਸ਼ਾਲੀ ਤਰੀਕੇ ਨਾਲ਼ ਵਿਦਿਆਰਥੀਆਂ ਨੂੰ ੳਦਯੋਗਿਕ ਖੇਤਰ ਵਿੱਚ ਸਫਲਤਾ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਜਾਗਰੂਕ ਕੀਤਾ । ਉਦਘਾਟਨੀ ਸੈਸ਼ਨ ਉਪਰੰਤ ਹੋਏ ਅਕਾਦਮਿਕ ਸ਼ੈਸ਼ਨ ਦੌਰਾਨ ਮੌਜੂਦ ਪ੍ਰੋ. ਦਿਨੇਸ਼ ਗੋਇਲ, ਥਾਪਰ ਯੂਨੀਵਰਸਿਟੀ, ਪਟਿਆਲਾ ਅਤੇ ਡਾ. ਕਸ਼ਮੀਰ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵੱਖ-ਵੱਖ ਪਹਿਲੂਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਰਜਿਸਟਰਾਰ ਪ੍ਰੋ. ਸੰਜੀਵ ਪੂਰੀ ਅਤੇ ਆਈ. ਆਈ. ਟੀ. ਰੋਪੜ ਤੋਂ ਪੁੱਜੇ ਪ੍ਰੋ. ਹਰਪ੍ਰੀਤ ਸਿੰਘ ਵੱਲੋਂ ਵੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਕੋਆਰਡੀਨੇਟਰ, ਇੰਟਰਪ੍ਰੀਨਿਊਰਸ਼ਿਪ, ਇਨੋਵੇਸ਼ਨ ਅਤੇ ਕੈਰੀਅਰ ਹੱਬ ਨੇ ਇਸ ਸੈਮੀਨਾਰ ਦੀ ਰੋਜ਼-ਮਰਾ ਦੀ ਜ਼ਿੰਦਗੀ ਵਿੱਚ ਹੋਣ ਵਾਲੀ ਮੁਹੱਤਤਾ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ ।

Advertisement
Advertisement
Advertisement
Advertisement
Scroll to Top