ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਲੜਾਕੂ ਜਹਾਜ਼ ਕ੍ਰੈਸ਼

ਦੁਆਰਾ: Punjab Bani ਪ੍ਰਕਾਸ਼ਿਤ :Friday, 07 March, 2025, 05:51 PM

ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਲੜਾਕੂ ਜਹਾਜ਼ ਕ੍ਰੈਸ਼
ਚੰਡੀਗੜ੍ਹ : ਇੱਕ ਲੜਾਕੂ ਜਹਾਜ਼ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਲੜਾਕੂ ਜਹਾਜ਼ ਦੇ ਹਾਦਸੇ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ । ਹਾਦਸੇ ਤੋਂ ਪਹਿਲਾਂ ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ।