Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:08 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ
-ਪਿੰਡ ਝਾਂਸਲਾ ਵਿਖੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ
ਰਾਜਪੁਰਾ/ਪਟਿਆਲਾ, 7 ਮਾਰਚ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ । ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ । ਇਸ ਮੌਕੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਦੇ ਪ੍ਰਿੰਸੀਪਲ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ ਅਤੇ ਹੋਰ ਪ੍ਰੋਫੈਸਰ ਵੀ ਹਾਜ਼ਰ ਸਨ । ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਰੀਅਨ ਕਾਲਜ ਆਫ਼ ਲਾਅ ਰਾਜਪੁਰਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਸਹਿਯੋਗ ਨਾਲ ਪਿੰਡ ਝਾਂਸਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਵੱਖ-ਵੱਖ ਨਾਲਸਾ/ਕੇਂਦਰ/ਰਾਜ ਸਰਕਾਰ ਦੀਆਂ ਸਕੀਮਾਂ, ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ । ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਨਿੱਜੀ ਤੌਰ ਜਾਂ ਨਾਲਸਾ ਹੈਲਪਲਾਈਨ 15100 ‘ਤੇ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top