Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਡੇਅਰੀ ਸਵੈ-ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਡੇਅਰੀ ਸਵੈ-ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਡੇਅਰੀ ਸਵੈ-ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ
ਪਟਿਆਲਾ, 7 ਮਾਰਚ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਜੀ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ । ਇਸੇ ਸਕੀਮ ਤਹਿਤ 10/03/2025 ਤੋਂ ਦੋ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ-ਰੁਜਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਲਈ ਸਿਖਲਾਈ ਪ੍ਰਾ੍ਰਪਤ ਕਰਨ ਦੇ ਚਾਹਵਾਨ ਉਮੀਦਵਾਰ ਦਫਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, 1 ਫੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ । ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ । ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ. ਸੀ. ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਫੋਨ ਨੰ. 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top